couponatlas.

Гуру Грантх Сахиб (гурмукхи): Анг 929

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧ ਪਠਾਏ ਆਪਿ ਹਰਿ; ਹਮ ਤੁਮ ਤੇ. ਨਾਹੀ ਦੂਰਿ ॥ ਨਾਨਕ. ਭ੍ਰਮ ਭੈ ਮਿਟਿ ਗਏ; ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ; ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ. ਦਰਸੁ ਪਾਇਆ; ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ; ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ; ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ; ਜਮੁ. ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ. ਪ੍ਰਭਿ ਆਪਿ ਮੇਲੀ; ਤਹ. ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ; ਡੋਲਤ ਨਾਹੀ. ਚੀਤ ॥ ਸੰਤ ਸੰਜੋਗੀ ਨਾਨਕਾ; ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ; ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ; ਹਰਿ ਨਾਨਕ. ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ, ਮਨਿ ਭਾਵਤੀ; ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ; ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ. ਮਨਿ ਧਿਆਏ; ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ; ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ; ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ. ਨਿਤ ਕਰਹੁ ਰਲੀਆ; ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ; ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ; ਨਾਨਕ. ਨਾਮ ਪਿਆਰ ॥੧॥ ਜਿਨ ਜਾਨਿਆ. ਸੇਈ ਤਰੇ; ਸੇ ਸੂਰੇ ਸੇ ਬੀਰ ॥ ਨਾਨਕ. ਤਿਨ ਬਲਿਹਾਰਣੈ; ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ; ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ; ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ. ਸਹਜਿ ਮਾਤੇ; ਤਿਲੁ. ਨ ਮਨ ਤੇ ਬੀਸਰੈ ॥ ਤਜਿ ਆਪੁ. ਸਰਣੀ ਪਰੇ ਚਰਨੀ; ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ; ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ. ਮਇਆ ਧਾਰਹੁ; ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥ ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ॥ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ; ਬ੍ਰਹਮਾ ਉਤਪਤਿ ॥ ਓਅੰਕਾਰੁ; ਕੀਆ ਜਿਨਿ ਚਿਤਿ ॥ ਓਅੰਕਾਰਿ; ਸੈਲ ਜੁਗ ਭਏ ॥ ਓਅੰਕਾਰਿ; ਬੇਦ ਨਿਰਮਏ ॥
Источники и права