couponatlas.

Гуру Грантх Сахиб (гурмукхи): Анг 93

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥ ੴ ਸਤਿਗੁਰ ਪ੍ਰਸਾਦਿ ॥ ਰੇ ਨਰ. ਗਰਭ ਕੁੰਡਲ ਜਬ ਆਛਤ; ਉਰਧ ਧਿਆਨ ਲਿਵ ਲਾਗਾ ॥ ਮਿਰਤਕ ਪਿੰਡਿ ਪਦ ਮਦ ਨਾ, ਅਹਿਨਿਸਿ; ਏਕੁ ਅਗਿਆਨ ਸੁ ਨਾਗਾ ॥ ਤੇ ਦਿਨ ਸੰਮਲੁ ਕਸਟ ਮਹਾ ਦੁਖ; ਅਬ ਚਿਤੁ ਅਧਿਕ ਪਸਾਰਿਆ ॥ ਗਰਭ ਛੋਡਿ. ਮ੍ਰਿਤ ਮੰਡਲ ਆਇਆ; ਤਉ ਨਰਹਰਿ. ਮਨਹੁ ਬਿਸਾਰਿਆ ॥੧॥ ਫਿਰਿ ਪਛੁਤਾਵਹਿਗਾ ਮੂੜਿਆ; ਤੂੰ. ਕਵਨ ਕੁਮਤਿ ਭ੍ਰਮਿ ਲਾਗਾ ॥ ਚੇਤਿ ਰਾਮੁ. ਨਾਹੀ ਜਮ ਪੁਰਿ ਜਾਹਿਗਾ; ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥ ਬਾਲ ਬਿਨੋਦ ਚਿੰਦ ਰਸ ਲਾਗਾ; ਖਿਨੁ ਖਿਨੁ ਮੋਹਿ ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ; ਤਉ ਪੰਚ ਪ੍ਰਗਟ ਸੰਤਾਪੈ ॥ ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ; ਰਾਮ ਨਾਮੁ. ਨ ਅਰਾਧਿਆ ॥ ਉਛਲਿਆ ਕਾਮੁ. ਕਾਲ ਮਤਿ ਲਾਗੀ; ਤਉ ਆਨਿ ਸਕਤਿ. ਗਲਿ ਬਾਂਧਿਆ ॥੨॥ ਤਰੁਣ ਤੇਜੁ. ਪਰ ਤ੍ਰਿਅ ਮੁਖੁ ਜੋਹਹਿ; ਸਰੁ ਅਪਸਰੁ. ਨ ਪਛਾਣਿਆ ॥ ਉਨਮਤ ਕਾਮਿ. ਮਹਾ ਬਿਖੁ ਭੂਲੈ; ਪਾਪੁ ਪੁੰਨੁ. ਨ ਪਛਾਨਿਆ ॥ ਸੁਤ ਸੰਪਤਿ ਦੇਖਿ. ਇਹੁ ਮਨੁ ਗਰਬਿਆ; ਰਾਮੁ. ਰਿਦੈ ਤੇ ਖੋਇਆ ॥ ਅਵਰ ਮਰਤ. ਮਾਇਆ ਮਨੁ ਤੋਲੇ; ਤਉ ਭਗ ਮੁਖਿ ਜਨਮੁ ਵਿਗੋਇਆ ॥੩॥ ਪੁੰਡਰ ਕੇਸ ਕੁਸਮ ਤੇ ਧਉਲੇ; ਸਪਤ ਪਾਤਾਲ ਕੀ ਬਾਣੀ ॥ ਲੋਚਨ ਸ੍ਰਮਹਿ. ਬੁਧਿ ਬਲ ਨਾਠੀ; ਤਾ ਕਾਮੁ ਪਵਸਿ ਮਾਧਾਣੀ ॥ ਤਾ ਤੇ ਬਿਖੈ ਭਈ ਮਤਿ ਪਾਵਸਿ; ਕਾਇਆ ਕਮਲੁ ਕੁਮਲਾਣਾ ॥ ਅਵਗਤਿ ਬਾਣਿ ਛੋਡਿ. ਮ੍ਰਿਤ ਮੰਡਲਿ; ਤਉ ਪਾਛੈ ਪਛੁਤਾਣਾ ॥੪॥ ਨਿਕੁਟੀ ਦੇਹ ਦੇਖਿ ਧੁਨਿ ਉਪਜੈ; ਮਾਨ ਕਰਤ. ਨਹੀ ਬੂਝੈ ॥ ਲਾਲਚੁ ਕਰੈ. ਜੀਵਨ ਪਦ ਕਾਰਨ; ਲੋਚਨ. ਕਛੂ ਨ ਸੂਝੈ ॥ ਥਾਕਾ ਤੇਜੁ. ਉਡਿਆ ਮਨੁ ਪੰਖੀ; ਘਰਿ ਆਂਗਨਿ. ਨ ਸੁਖਾਈ ॥ ਬੇਣੀ ਕਹੈ. ਸੁਨਹੁ ਰੇ ਭਗਤਹੁ; ਮਰਨ ਮੁਕਤਿ ਕਿਨਿ ਪਾਈ ॥੫॥ ਸਿਰੀਰਾਗੁ ॥ ਤੋਹੀ ਮੋਹੀ. ਮੋਹੀ ਤੋਹੀ; ਅੰਤਰੁ ਕੈਸਾ ॥ ਕਨਕ ਕਟਿਕ; ਜਲ ਤਰੰਗ ਜੈਸਾ ॥੧॥ ਜਉ ਪੈ ਹਮ. ਨ ਪਾਪ ਕਰੰਤਾ; ਅਹੇ ਅਨੰਤਾ ॥ ਪਤਿਤ. ਪਾਵਨ ਨਾਮੁ; ਕੈਸੇ ਹੁੰਤਾ ॥੧॥ ਰਹਾਉ ॥ ਤੁਮੑ ਜੁ ਨਾਇਕ ਆਛਹੁ; ਅੰਤਰਜਾਮੀ ॥ ਪ੍ਰਭ ਤੇ. ਜਨੁ ਜਾਨੀਜੈ; ਜਨ ਤੇ ਸੁਆਮੀ ॥੨॥ ਸਰੀਰੁ ਆਰਾਧੈ; ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ; ਸਮਝਾਵੈ ਕੋਊ ॥੩॥
Источники и права