couponatlas.

Гуру Грантх Сахиб (гурмукхи): Анг 930

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓਅੰਕਾਰਿ; ਸਬਦਿ ਉਧਰੇ ॥ ਓਅੰਕਾਰਿ; ਗੁਰਮੁਖਿ ਤਰੇ ॥ ਓਨਮ ਅਖਰ; ਸੁਣਹੁ ਬੀਚਾਰੁ ॥ ਓਨਮ ਅਖਰੁ; ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ; ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ; ਗੁਰਮੁਖਿ ਗੋਪਾਲਾ ॥੧॥ ਰਹਾਉ ॥ ਸਸੈ. ਸਭੁ ਜਗੁ ਸਹਜਿ ਉਪਾਇਆ; ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ; ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ; ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ; ਬਿਨੁ ਸਾਚੇ. ਜਗੁ ਕਾਚਾ ॥੨॥ ਧਧੈ. ਧਰਮੁ ਧਰੇ, ਧਰਮਾ ਪੁਰਿ; ਗੁਣਕਾਰੀ ਮਨੁ ਧੀਰਾ ॥ ਧਧੈ. ਧੂਲਿ ਪੜੈ ਮੁਖਿ ਮਸਤਕਿ; ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ; ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ. ਕਰਤਾ ਜਾਣੈ; ਕੈ ਜਾਣੈ ਗੁਰੁ ਸੂਰਾ ॥੩॥ ਙਿਆਨੁ ਗਵਾਇਆ. ਦੂਜਾ ਭਾਇਆ; ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ. ਨਹੀ ਭਾਵੈ ਸੁਣੀਐ; ਗਹਿਰ ਗੰਭੀਰੁ ਗਵਾਇਆ ॥ ਗੁਰਿ. ਸਚੁ ਕਹਿਆ ਅੰਮ੍ਰਿਤੁ ਲਹਿਆ; ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ; ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ; ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ; ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ. ਦੂਰਿ, ਨ ਜਾਣਹੁ; ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ. ਅਵਰੁ ਨਹੀ ਦੂਜਾ; ਨਾਨਕ. ਏਕੁ ਸਮਾਈ ॥੫॥ ਇਸੁ ਕਰਤੇ ਕਉ. ਕਿਉ ਗਹਿ ਰਾਖਉ; ਅਫਰਿਓ ਤੁਲਿਓ. ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ; ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ; ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ; ਆਵਣੁ ਜਾਣੁ ਰਹਾਈ ॥੬॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ; ਅਸਰੂਪੁ ॥ ਏਕੋ ਭਵਰੁ; ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ; ਪਤਿ ਹੋਇ ॥ ਗਿਆਨੁ ਧਿਆਨੁ ਲੇ; ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ; ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ; ਆਖਿ ਸੁਣਾਏ ॥੭॥ ਊਰਮ ਧੂਰਮ; ਜੋਤਿ ਉਜਾਲਾ ॥ ਤੀਨਿ ਭਵਣ ਮਹਿ; ਗੁਰ ਗੋਪਾਲਾ ॥ ਊਗਵਿਆ; ਅਸਰੂਪੁ ਦਿਖਾਵੈ ॥ ਕਰਿ ਕਿਰਪਾ; ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ; ਆਪੇ ਦੇਉ ॥੮॥ ਉਗਵੈ ਸੂਰੁ; ਅਸੁਰ ਸੰਘਾਰੈ ॥ ਊਚਉ ਦੇਖਿ; ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ. ਤਿਹੁ ਲੋਇ ॥ ਆਪੇ ਕਰੈ ਕਥੈ; ਸੁਣੈ ਸੋਇ ॥
Источники и права