couponatlas.

Гуру Грантх Сахиб (гурмукхи): Анг 931

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓਹੁ ਬਿਧਾਤਾ; ਮਨੁ ਤਨੁ ਦੇਇ ॥ ਓਹੁ ਬਿਧਾਤਾ; ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ; ਅਵਰੁ. ਨ ਕੋਇ ॥ ਨਾਨਕ ਨਾਮਿ ਰਤੇ; ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ; ਮਨੂਆ ਮਾਰਿ ॥ ਰਾਤਿ ਦਿਨੰਤਿ; ਰਹੈ ਰੰਗਿ ਰਾਤਾ ॥ ਤੀਨਿ ਭਵਨ; ਜੁਗ ਚਾਰੇ ਜਾਤਾ ॥ ਜਿਨਿ ਜਾਤਾ; ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ; ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ; ਸਾਚਿ ਲਿਵ ਲਾਇ ॥੧੦॥ ਰੋਸੁ. ਨ ਕੀਜੈ, ਅੰਮ੍ਰਿਤੁ ਪੀਜੈ; ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ. ਨਹੀ ਰਹਣਾ; ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ. ਰਹੈ ਨ ਕੋਈ; ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ; ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ; ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ; ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ; ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ. ਲਾਲੀ ਭਈ; ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ; ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ; ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ; ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ; ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ; ਜਮ ਪੰਥੁ ॥ ਆਈ; ਨ ਮੇਟਣ ਕੋ ਸਮਰਥੁ ॥ ਆਥਿ ਸੈਲ; ਨੀਚ ਘਰਿ ਹੋਇ ॥ ਆਥਿ ਦੇਖਿ; ਨਿਵੈ ਜਿਸੁ ਦੋਇ ॥ ਆਥਿ ਹੋਇ; ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ; ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ; ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ; ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ; ਸੋ ਆਪੇ ਆਪਿ ॥ ਆਪਿ ਉਪਾਇ; ਆਪੇ ਘਟ ਥਾਪਿ ॥ ਆਪਿ ਅਗੋਚਰੁ; ਧੰਧੈ ਲੋਈ ॥ ਜੋਗ ਜੁਗਤਿ; ਜਗਜੀਵਨੁ ਸੋਈ ॥ ਕਰਿ ਆਚਾਰੁ; ਸਚੁ ਸੁਖੁ ਹੋਈ ॥ ਨਾਮ ਵਿਹੂਣਾ; ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ; ਵੇਰੋਧੁ ਸਰੀਰ ॥ ਕਿਉ. ਨ ਮਿਲਹਿ; ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ; ਕਿਆ ਪਲੈ ਪਾਇ ॥ ਵਿਣੁ ਨਾਵੈ; ਤੋਟਾ ਸਭ ਥਾਇ ॥ ਲਾਹਾ ਮਿਲੈ; ਜਾ ਦੇਇ ਬੁਝਾਇ ॥ ਵਣਜੁ ਵਾਪਾਰੁ; ਵਣਜੈ ਵਾਪਾਰੀ ॥ ਵਿਣੁ ਨਾਵੈ; ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ; ਗਿਆਨੀ ਸੋਇ ॥ ਗੁਣ ਮਹਿ; ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ; ਗੁਰ ਵੀਚਾਰਿ ॥ ਅਗਮ ਅਗੋਚਰੁ; ਕੀਮਤਿ. ਨਹੀ ਪਾਇ ॥
Источники и права