couponatlas.

Гуру Грантх Сахиб (гурмукхи): Анг 932

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾ ਮਿਲੀਐ; ਜਾ ਲਏ ਮਿਲਾਇ ॥ ਗੁਣਵੰਤੀ; ਗੁਣ ਸਾਰੇ ਨੀਤ ॥ ਨਾਨਕ; ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ; ਕਾਇਆ ਕਉ ਗਾਲੈ ॥ ਜਿਉ ਕੰਚਨ; ਸੋਹਾਗਾ ਢਾਲੈ ॥ ਕਸਿ ਕਸਵਟੀ; ਸਹੈ ਸੁ ਤਾਉ ॥ ਨਦਰਿ ਸਰਾਫ; ਵੰਨੀ ਸਚੜਾਉ ॥ ਜਗਤੁ ਪਸੂ ਅਹੰ; ਕਾਲੁ ਕਸਾਈ ॥ ਕਰਿ ਕਰਤੈ; ਕਰਣੀ ਕਰਿ ਪਾਈ ॥ ਜਿਨਿ ਕੀਤੀ; ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ; ਕਿਛੁ ਕਹਣੁ. ਨ ਜਾਈ ॥੧੮॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ; ਮਨੁ ਸਤਗੁਰਿ ਦੀਆ ॥ ਖਰਾ ਖਰਾ; ਆਖੈ ਸਭੁ ਕੋਇ ॥ ਖਰਾ ਰਤਨੁ; ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ; ਨਹੀ ਜਾਨਿਆ ॥ ਖਿਨ ਮਹਿ ਮੂਏ; ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ; ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ; ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ; ਗਗਨੰਤਰਿ ਵਾਸੁ ॥ ਗੁਣ ਗਾਵੈ; ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ; ਆਇ ਨ ਜਾਇ ॥ ਗੁਰ ਪਰਸਾਦਿ; ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ; ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ; ਫਿਰਿ ਪਵਹਿ. ਨ ਜੂਨੀ ॥ ਗੁਰਮਤਿ ਸਾਰੁ; ਹੋਰ ਨਾਮ ਬਿਹੂਨੀ ॥੨੦॥ ਘਰ ਦਰ; ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ; ਅੰਤ ਨਹੀ ਮੇਰੇ ॥ ਕੇਤੇ; ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ; ਫੁਨਿ ਹੂਆ ॥ ਕਾਚੇ ਗੁਰ ਤੇ; ਮੁਕਤਿ. ਨ ਹੂਆ ॥ ਕੇਤੀ ਨਾਰਿ; ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ; ਪ੍ਰਭ ਨਾਲਿ ॥ ਦਹ ਦਿਸ ਢੂਢਿ; ਘਰੈ ਮਹਿ ਪਾਇਆ ॥ ਮੇਲੁ ਭਇਆ; ਸਤਿਗੁਰੂ ਮਿਲਾਇਆ ॥੨੧॥ ਗੁਰਮੁਖਿ ਗਾਵੈ; ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ; ਤੋੁਲਾਵੈ ਤੋਲੈ ॥ ਗੁਰਮੁਖਿ; ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ; ਜਲਾਇ ਕਲੰਕੁ ॥ ਗੁਰਮੁਖਿ; ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ; ਚਜੁ ਅਚਾਰੁ ॥ ਗੁਰਮੁਖਿ ਸਬਦੁ; ਅੰਮ੍ਰਿਤੁ ਹੈ ਸਾਰੁ ॥ ਨਾਨਕ; ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ; ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ; ਉਰ ਧਾਰੇ ਚੀਤ ॥ ਚਿਰੁ ਜੀਵਨੁ; ਚੇਤਨੁ ਨਿਤ ਨੀਤ ॥ ਚਿੰਤਤ ਹੀ; ਦੀਸੈ ਸਭੁ ਕੋਇ ॥ ਚੇਤਹਿ ਏਕੁ; ਤਹੀ ਸੁਖੁ ਹੋਇ ॥ ਚਿਤਿ ਵਸੈ; ਰਾਚੈ ਹਰਿ ਨਾਇ ॥ ਮੁਕਤਿ ਭਇਆ; ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ; ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ; ਜਗਿ ਹੰਢਿ ॥ ਧੂਪ ਛਾਵ; ਜੇ ਸਮ ਕਰਿ ਜਾਣੈ ॥ ਬੰਧਨ ਕਾਟਿ; ਮੁਕਤਿ ਘਰਿ ਆਣੈ ॥ ਛਾਇਆ ਛੂਛੀ; ਜਗਤੁ ਭੁਲਾਨਾ ॥ ਲਿਖਿਆ ਕਿਰਤੁ; ਧੁਰੇ ਪਰਵਾਨਾ ॥ ਛੀਜੈ ਜੋਬਨੁ; ਜਰੂਆ ਸਿਰਿ ਕਾਲੁ ॥
Источники и права