couponatlas.

Гуру Грантх Сахиб (гурмукхи): Анг 934

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਿ ਨਾਮੁ ਦੀਆ. ਤਿਸੁ ਸੇਵਸਾ; ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ; ਤਿਸੁ ਬਿਨੁ ਅਵਰੁ. ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮੑਲਾ; ਤਾ ਤਨਿ ਦੂਖੁ. ਨ ਹੋਇ ॥੩੧॥ ਣਾ ਕੋ ਮੇਰਾ. ਕਿਸੁ ਗਹੀ; ਣਾ ਕੋ ਹੋਆ. ਨ ਹੋਗੁ ॥ ਆਵਣਿ ਜਾਣਿ ਵਿਗੁਚੀਐ; ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ; ਕਲਰ ਕੰਧ ਗਿਰੰਤਿ ॥ ਵਿਣੁ ਨਾਵੈ. ਕਿਉ ਛੂਟੀਐ; ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ; ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ; ਗੁਰ ਬਿਨੁ ਗਿਆਨੁ. ਨ ਹੋਇ ॥ ਤੂਟੀ ਤੰਤੁ ਰਬਾਬ ਕੀ; ਵਾਜੈ ਨਹੀ. ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ; ਨਾਨਕ. ਕਰਿ ਸੰਜੋਗ ॥੩੨॥ ਤਰਵਰੁ ਕਾਇਆ ਪੰਖਿ ਮਨੁ; ਤਰਵਰਿ ਪੰਖੀ ਪੰਚ ॥ ਤਤੁ ਚੁਗਹਿ. ਮਿਲਿ ਏਕਸੇ; ਤਿਨ ਕਉ ਫਾਸ. ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ; ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ; ਅਵਗੁਣਿ ਭੀੜ ਬਣੀ ॥ ਬਿਨੁ ਸਾਚੇ. ਕਿਉ ਛੂਟੀਐ; ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ; ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ; ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ; ਜੈ ਭਾਵੈ ਤੈ ਦੇਇ ॥੩੩॥ ਥਰ ਥਰ ਕੰਪੈ ਜੀਅੜਾ; ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ; ਕਾਜੁ. ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ; ਥਿਰੁ ਸਾਚਾ ਬੀਚਾਰੁ ॥ ਸੁਰਿ ਨਰ ਨਾਥਹ ਨਾਥੁ ਤੂ; ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ; ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ; ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ; ਗੁਰਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ; ਵਡਾ ਅਗਮ ਅਪਾਰੁ ॥੩੪॥ ਦਇਆ ਦਾਨੁ ਦਇਆਲੁ ਤੂ; ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ; ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ. ਬੀਨਾ ਤੁਹੀ; ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ; ਗੁਰਮੁਖਿ ਗਿਆਨੁ ਧਿਆਨੁ ॥੩੫॥ ਧਨਿ ਗਇਐ ਬਹਿ ਝੂਰੀਐ; ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ; ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ; ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ. ਸਿਰੁ ਸਉਪੀਐ; ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ; ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ; ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ; ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ; ਜਨਮ ਮਰਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ. ਨ ਛੂਟੀਐ; ਵਿਣੁ ਗੁਣ. ਜਮ ਪੁਰਿ ਜਾਹਿ ॥ ਨਾ ਤਿਸੁ ਏਹੁ. ਨ ਓਹੁ ਹੈ; ਅਵਗੁਣਿ ਫਿਰਿ ਪਛੁਤਾਹਿ ॥
Источники и права