couponatlas.

Гуру Грантх Сахиб (гурмукхи): Анг 937

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੁ ਗਇਆ ਦੁਖੁ ਕਟਿਆ; ਹਰਿ ਵਰੁ ਪਾਇਆ ਨਾਰਿ ॥੪੭॥ ਸੁਇਨਾ ਰੁਪਾ ਸੰਚੀਐ; ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ; ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ; ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ; ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ; ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ; ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ; ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ; ਬੂਝੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ; ਖੂਹਣਿ ਲਖ ਅਸੰਖ ॥ ਗਣਤ ਨ ਆਵੈ, ਕਿਉ ਗਣੀ; ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ; ਖੂਲੈ. ਬੰਧੁ, ਨ ਪਾਇ ॥ ਸਬਦਿ ਮਹਲੀ ਖਰਾ ਤੂ; ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ; ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ; ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ; ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ; ਕਰਤਾ ਅਲਗੁ ਅਪਾਰੁ ॥੪੯॥ ਸ੍ਰਿਸਟੇ ਭੇਉ; ਨ ਜਾਣੈ ਕੋਇ ॥ ਸ੍ਰਿਸਟਾ ਕਰੈ; ਸੁ ਨਿਹਚਉ ਹੋਇ ॥ ਸੰਪੈ ਕਉ; ਈਸਰੁ ਧਿਆਈਐ ॥ ਸੰਪੈ; ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ; ਚਾਕਰ ਚੋਰ ॥ ਸੰਪੈ ਸਾਥਿ; ਨ ਚਾਲੈ. ਹੋਰ ॥ ਬਿਨੁ ਸਾਚੇ; ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ; ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ; ਹੋਇ ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ; ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ; ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ; ਸਗਲ ਗੁਣਾ ਗਲਿ ਹਾਰੁ ॥ ਨਾਨਕ. ਗੁਰਮੁਖਿ ਪਾਈਐ; ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ. ਕਿਨਿ ਸੁਖੁ ਪਾਇਆ; ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ; ਹਰਿ ਸਿਉ ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ; ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ. ਨ ਮਿਟਈ ਹੇ ਸਖੀ; ਜੋ ਲਿਖਿਆ ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ; ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ; ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ. ਨ ਸਕੀਐ; ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ; ਨਾਨਕ. ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ; ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ. ਨ ਆਵਈ; ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ; ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ; ਬਿਦਿਆ ਬਿਚਰੈ ਸਹਜਿ ਸੁਭਾਇ ॥
Источники и права