couponatlas.

Гуру Грантх Сахиб (гурмукхи): Анг 938

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਦਿਆ ਸੋਧੈ ਤਤੁ ਲਹੈ; ਰਾਮ ਨਾਮ ਲਿਵ ਲਾਇ ॥ ਮਨਮੁਖੁ. ਬਿਦਿਆ ਬਿਕ੍ਰਦਾ; ਬਿਖੁ ਖਟੇ ਬਿਖੁ ਖਾਇ ॥ ਮੂਰਖੁ. ਸਬਦੁ, ਨ ਚੀਨਈ; ਸੂਝ ਬੂਝ. ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ; ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ. ਨਾਮੁ ਸੰਗਰਹੁ; ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ; ਪੜੀਐ ਸਬਦੁ, ਸੁ ਸਾਰੁ ॥ ਨਾਨਕ. ਸੋ ਪੜਿਆ ਸੋ ਪੰਡਿਤੁ ਬੀਨਾ; ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥ ਰਾਮਕਲੀ ਮਹਲਾ ੧ ਸਿਧ ਗੋਸਟਿ ॥ ੴ ਸਤਿਗੁਰ ਪ੍ਰਸਾਦਿ ॥ ਸਿਧ ਸਭਾ, ਕਰਿ ਆਸਣਿ ਬੈਠੇ; ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ; ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ; ਤਨੁ ਮਨੁ ਆਗੈ ਦੇਉ ॥ ਨਾਨਕ. ਸੰਤੁ ਮਿਲੈ, ਸਚੁ ਪਾਈਐ; ਸਹਜ ਭਾਇ ਜਸੁ ਲੇਉ ॥੧॥ ਕਿਆ ਭਵੀਐ; ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ; ਮੁਕਤਿ. ਨ ਕੋਇ ॥੧॥ ਰਹਾਉ ॥ ਕਵਨ ਤੁਮੇ. ਕਿਆ ਨਾਉ ਤੁਮਾਰਾ; ਕਉਨੁ ਮਾਰਗੁ. ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ; ਹਉ. ਸੰਤ ਜਨਾ ਬਲਿ ਜਾਓ ॥ ਕਹ ਬੈਸਹੁ. ਕਹ ਰਹੀਐ ਬਾਲੇ; ਕਹ ਆਵਹੁ. ਕਹ ਜਾਹੋ ॥ ਨਾਨਕੁ ਬੋਲੈ. ਸੁਣਿ ਬੈਰਾਗੀ; ਕਿਆ ਤੁਮਾਰਾ ਰਾਹੋ ॥੨॥ ਘਟਿ ਘਟਿ ਬੈਸਿ. ਨਿਰੰਤਰਿ ਰਹੀਐ; ਚਾਲਹਿ ਸਤਿਗੁਰ ਭਾਏ ॥ ਸਹਜੇ ਆਏ. ਹੁਕਮਿ ਸਿਧਾਏ; ਨਾਨਕ. ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ; ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ. ਆਪੁ ਪਛਾਣੈ; ਸਚੇ ਸਚਿ ਸਮਾਏ ॥੩॥ ਦੁਨੀਆ ਸਾਗਰੁ. ਦੁਤਰੁ ਕਹੀਐ; ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ, ਅਉਧੂ ਨਾਨਕ; ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ; ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ. ਤੁਮ ਪਾਰਗਰਾਮੀ; ਤੁਝੁ. ਕਿਆ ਬੈਸਣੁ ਦੀਜੈ ॥੪॥ ਜੈਸੇ ਜਲ ਮਹਿ. ਕਮਲੁ ਨਿਰਾਲਮੁ; ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ. ਭਵ ਸਾਗਰੁ ਤਰੀਐ; ਨਾਨਕ. ਨਾਮੁ ਵਖਾਣੇ ॥ ਰਹਹਿ ਇਕਾਂਤਿ. ਏਕੋ ਮਨਿ ਵਸਿਆ; ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ; ਨਾਨਕੁ. ਤਾ ਕਾ ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ; ਪੂਛਉ ਸਾਚੁ ਬੀਚਾਰੋ ॥ ਰੋਸੁ. ਨ ਕੀਜੈ, ਉਤਰੁ ਦੀਜੈ; ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ. ਸਚ ਘਰਿ ਬੈਸੈ; ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ; ਲਾਗੈ ਸਾਚਿ ਪਿਆਰੋ ॥੬॥ ਹਾਟੀ ਬਾਟੀ ਰਹਹਿ ਨਿਰਾਲੇ; ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ; ਅਉਧੂ ਬੋਲੈ ਗਿਆਨੇ ॥
Источники и права