couponatlas.

Гуру Грантх Сахиб (гурмукхи): Анг 94

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ; ਮੈ. ਹਰਿ ਮਨਿ ਭਾਇਆ ॥ ਵਡਭਾਗੀ; ਹਰਿ ਨਾਮੁ ਧਿਆਇਆ ॥ ਗੁਰਿ ਪੂਰੈ. ਹਰਿ ਨਾਮ ਸਿਧਿ ਪਾਈ; ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਮੈ. ਹਰਿ ਹਰਿ ਖਰਚੁ; ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ; ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ; ਹਰਿ ਨਿਹਚਲੁ. ਹਰਿ ਧਨੁ ਪਲੈ ਜੀਉ ॥੨॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ; ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ. ਨ ਸਕਾ, ਬਿਨੁ ਦੇਖੇ ਪ੍ਰੀਤਮਾ; ਮੈ. ਨੀਰੁ ਵਹੇ ਵਹਿ ਚਲੈ ਜੀਉ ॥੩॥ ਸਤਿਗੁਰੁ ਮਿਤ੍ਰੁ; ਮੇਰਾ ਬਾਲ ਸਖਾਈ ॥ ਹਉ ਰਹਿ. ਨ ਸਕਾ; ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ. ਗੁਰੁ ਮੇਲਹੁ; ਜਨ ਨਾਨਕ. ਹਰਿ ਧਨੁ ਪਲੈ ਜੀਉ ॥੪॥੧॥ ਮਾਝ ਮਹਲਾ ੪ ॥ ਮਧੁਸੂਦਨ; ਮੇਰੇ ਮਨ ਤਨ ਪ੍ਰਾਨਾ ॥ ਹਉ. ਹਰਿ ਬਿਨੁ; ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ; ਮੈ. ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥ ਹਉ ਮਨੁ ਤਨੁ ਖੋਜੀ; ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ; ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ. ਖੋਜੁ ਦਸਾਈ; ਵਿਚਿ ਸੰਗਤਿ. ਹਰਿ ਪ੍ਰਭੁ ਵਸੈ ਜੀਉ ॥੨॥ ਮੇਰਾ ਪਿਆਰਾ ਪ੍ਰੀਤਮੁ; ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ; ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ. ਗੁਰੁ ਸਤਿਗੁਰੁ ਪੂਰਾ; ਗੁਰ ਜਲ ਮਿਲਿ. ਕਮਲੁ ਵਿਗਸੈ ਜੀਉ ॥੩॥ ਮੈ. ਬਿਨੁ ਗੁਰ ਦੇਖੇ; ਨੀਦ. ਨ ਆਵੈ ॥ ਮੇਰੇ ਮਨ ਤਨਿ ਵੇਦਨ; ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ. ਗੁਰੁ ਮੇਲਹੁ; ਜਨ ਨਾਨਕ. ਗੁਰ ਮਿਲਿ ਰਹਸੈ ਜੀਉ ॥੪॥੨॥
Источники и права