couponatlas.

Гуру Грантх Сахиб (гурмукхи): Анг 942

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਸਬਦੈ. ਸਭਿ ਦੂਜੈ ਲਾਗੇ; ਦੇਖਹੁ ਰਿਦੈ ਬੀਚਾਰਿ ॥ ਨਾਨਕ. ਵਡੇ ਸੇ ਵਡਭਾਗੀ; ਜਿਨੀ ਸਚੁ ਰਖਿਆ ਉਰ ਧਾਰਿ ॥੩੪॥ ਗੁਰਮੁਖਿ ਰਤਨੁ ਲਹੈ; ਲਿਵ ਲਾਇ ॥ ਗੁਰਮੁਖਿ; ਪਰਖੈ ਰਤਨੁ ਸੁਭਾਇ ॥ ਗੁਰਮੁਖਿ; ਸਾਚੀ ਕਾਰ ਕਮਾਇ ॥ ਗੁਰਮੁਖਿ; ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ; ਤਿਸੁ ਭਾਵੈ ॥ ਨਾਨਕ ਗੁਰਮੁਖਿ; ਚੋਟ. ਨ ਖਾਵੈ ॥੩੫॥ ਗੁਰਮੁਖਿ; ਨਾਮੁ ਦਾਨੁ ਇਸਨਾਨੁ ॥ ਗੁਰਮੁਖਿ; ਲਾਗੈ ਸਹਜਿ ਧਿਆਨੁ ॥ ਗੁਰਮੁਖਿ; ਪਾਵੈ ਦਰਗਹ ਮਾਨੁ ॥ ਗੁਰਮੁਖਿ; ਭਉ ਭੰਜਨੁ ਪਰਧਾਨੁ ॥ ਗੁਰਮੁਖਿ; ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ; ਮੇਲਿ ਮਿਲਾਏ ॥੩੬॥ ਗੁਰਮੁਖਿ; ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ; ਘਟਿ ਘਟਿ ਭੇਦ ॥ ਗੁਰਮੁਖਿ; ਵੈਰ ਵਿਰੋਧ ਗਵਾਵੈ ॥ ਗੁਰਮੁਖਿ; ਸਗਲੀ ਗਣਤ ਮਿਟਾਵੈ ॥ ਗੁਰਮੁਖਿ; ਰਾਮ ਨਾਮ ਰੰਗਿ ਰਾਤਾ ॥ ਨਾਨਕ. ਗੁਰਮੁਖਿ ਖਸਮੁ ਪਛਾਤਾ ॥੩੭॥ ਬਿਨੁ ਗੁਰ; ਭਰਮੈ ਆਵੈ ਜਾਇ ॥ ਬਿਨੁ ਗੁਰ; ਘਾਲ. ਨ ਪਵਈ ਥਾਇ ॥ ਬਿਨੁ ਗੁਰ; ਮਨੂਆ ਅਤਿ ਡੋਲਾਇ ॥ ਬਿਨੁ ਗੁਰ. ਤ੍ਰਿਪਤਿ ਨਹੀ; ਬਿਖੁ ਖਾਇ ॥ ਬਿਨੁ ਗੁਰ; ਬਿਸੀਅਰੁ ਡਸੈ, ਮਰਿ ਵਾਟ ॥ ਨਾਨਕ. ਗੁਰ ਬਿਨੁ; ਘਾਟੇ ਘਾਟ ॥੩੮॥ ਜਿਸੁ ਗੁਰੁ ਮਿਲੈ; ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ; ਗੁਣਿ ਨਿਸਤਾਰੈ ॥ ਮੁਕਤਿ ਮਹਾ ਸੁਖ; ਗੁਰਸਬਦੁ ਬੀਚਾਰਿ ॥ ਗੁਰਮੁਖਿ; ਕਦੇ. ਨ ਆਵੈ ਹਾਰਿ ॥ ਤਨੁ ਹਟੜੀ; ਇਹੁ ਮਨੁ ਵਣਜਾਰਾ ॥ ਨਾਨਕ; ਸਹਜੇ ਸਚੁ ਵਾਪਾਰਾ ॥੩੯॥ ਗੁਰਮੁਖਿ; ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ; ਦੈਤ ਸੰਤਾਪੈ ॥ ਰਾਮਚੰਦਿ; ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ; ਸਾਇਰਿ ਪਾਹਣ ਤਾਰੇ ॥ ਗੁਰਮੁਖਿ; ਕੋਟਿ ਤੇਤੀਸ ਉਧਾਰੇ ॥੪੦॥ ਗੁਰਮੁਖਿ; ਚੂਕੈ ਆਵਣ ਜਾਣੁ ॥ ਗੁਰਮੁਖਿ; ਦਰਗਹ ਪਾਵੈ ਮਾਣੁ ॥ ਗੁਰਮੁਖਿ; ਖੋਟੇ ਖਰੇ ਪਛਾਣੁ ॥ ਗੁਰਮੁਖਿ; ਲਾਗੈ ਸਹਜਿ ਧਿਆਨੁ ॥ ਗੁਰਮੁਖਿ; ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ; ਬੰਧੁ. ਨ ਪਾਇ ॥੪੧॥ ਗੁਰਮੁਖਿ; ਨਾਮੁ ਨਿਰੰਜਨ ਪਾਏ ॥ ਗੁਰਮੁਖਿ; ਹਉਮੈ ਸਬਦਿ ਜਲਾਏ ॥ ਗੁਰਮੁਖਿ; ਸਾਚੇ ਕੇ ਗੁਣ ਗਾਏ ॥ ਗੁਰਮੁਖਿ; ਸਾਚੈ ਰਹੈ ਸਮਾਏ ॥ ਗੁਰਮੁਖਿ. ਸਾਚਿ ਨਾਮਿ; ਪਤਿ ਊਤਮ ਹੋਇ ॥ ਨਾਨਕ; ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ; ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ; ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ; ਰਹਹੁ ਨਿਰਾਲੇ ॥ ਬੋਲੈ ਨਾਨਕੁ; ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ; ਦੇਇ ਬੀਚਾਰੁ ॥ ਭਵਜਲੁ; ਸਬਦਿ ਲੰਘਾਵਣਹਾਰੁ ॥੪੩॥
Источники и права