couponatlas.

Гуру Грантх Сахиб (гурмукхи): Анг 943

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਵਨ ਅਰੰਭੁ; ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ; ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ; ਰਹਉ ਨਿਰਾਲਾ ॥ ਨਾਨਕ. ਜੁਗਿ ਜੁਗਿ; ਗੁਰ ਗੋਪਾਲਾ ॥ ਏਕੁ ਸਬਦੁ; ਜਿਤੁ ਕਥਾ ਵੀਚਾਰੀ ॥ ਗੁਰਮੁਖਿ; ਹਉਮੈ ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ; ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ; ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ; ਅਗਨਿ ਪਿਰਾਹਨੁ ॥ ਕਵਨ ਗੁਫਾ; ਜਿਤੁ ਰਹੈ ਅਵਾਹਨੁ ॥ ਇਤ ਉਤ; ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ; ਮਨੁ ਮਨਹਿ ਸਮਾਵੈ ॥੪੫॥ ਹਉ ਹਉ ਮੈ ਮੈ; ਵਿਚਹੁ ਖੋਵੈ ॥ ਦੂਜਾ ਮੇਟੈ; ਏਕੋ ਹੋਵੈ ॥ ਜਗੁ ਕਰੜਾ; ਮਨਮੁਖੁ ਗਾਵਾਰੁ ॥ ਸਬਦੁ ਕਮਾਈਐ; ਖਾਈਐ ਸਾਰੁ ॥ ਅੰਤਰਿ ਬਾਹਰਿ; ਏਕੋ ਜਾਣੈ ॥ ਨਾਨਕ. ਅਗਨਿ ਮਰੈ; ਸਤਿਗੁਰ ਕੈ ਭਾਣੈ ॥੪੬॥ ਸਚ ਭੈ ਰਾਤਾ; ਗਰਬੁ ਨਿਵਾਰੈ ॥ ਏਕੋ ਜਾਤਾ; ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ; ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ; ਨਦਰੀ ਨਦਰਿ ਪਿਆਰੇ ॥੪੭॥ ਕਵਨ ਮੁਖਿ; ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ; ਸੂਰਜੁ ਤਪੈ ਤਪਾਇਆ ॥ ਕਵਨ ਮੁਖਿ; ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ; ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ; ਜੋ ਕਾਲੁ ਸੰਘਾਰੈ ॥ ਬੋਲੈ ਬਾਣੀ; ਨਾਨਕੁ ਬੀਚਾਰੈ ॥੪੮॥ ਸਬਦੁ ਭਾਖਤ; ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ; ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ; ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ; ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ; ਕਾਲੁ. ਨ ਖਾਇ ॥੪੯॥ ਨਾਮ ਤਤੁ; ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ; ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ; ਮਨੁ ਮਾਨੈ ॥ ਦੂਜਾ ਜਾਇ; ਇਕਤੁ ਘਰਿ ਆਨੈ ॥ ਬੋਲੈ ਪਵਨਾ; ਗਗਨੁ ਗਰਜੈ ॥ ਨਾਨਕ; ਨਿਹਚਲੁ ਮਿਲਣੁ ਸਹਜੈ ॥੫੦॥ ਅੰਤਰਿ ਸੁੰਨੰ. ਬਾਹਰਿ ਸੁੰਨੰ; ਤ੍ਰਿਭਵਣ; ਸੁੰਨ ਮਸੁੰਨੰ ॥ ਚਉਥੇ ਸੁੰਨੈ. ਜੋ ਨਰੁ ਜਾਣੈ; ਤਾ ਕਉ. ਪਾਪੁ ਨ ਪੁੰਨੰ ॥ ਘਟਿ; ਘਟਿ; ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ; ਨਿਰੰਜਨ ਦੇਉ ॥ ਜੋ ਜਨੁ; ਨਾਮ ਨਿਰੰਜਨ ਰਾਤਾ ॥ ਨਾਨਕ; ਸੋਈ ਪੁਰਖੁ ਬਿਧਾਤਾ ॥੫੧॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ; ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ; ਸੇ ਕੈਸੇ ॥ ਜਿਸ ਤੇ ਉਪਜੇ; ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ; ਨ ਆਵਹਿ ਜਾਹਿ ॥ ਨਾਨਕ; ਗੁਰਮੁਖਿ ਮਨੁ ਸਮਝਾਹਿ ॥੫੨॥ ਨਉ ਸਰ ਸੁਭਰ; ਦਸਵੈ ਪੂਰੇ ॥ ਤਹ ਅਨਹਤ ਸੁੰਨ; ਵਜਾਵਹਿ ਤੂਰੇ ॥ ਸਾਚੈ ਰਾਚੇ; ਦੇਖਿ ਹਜੂਰੇ ॥ ਘਟਿ ਘਟਿ ਸਾਚੁ; ਰਹਿਆ ਭਰਪੂਰੇ ॥
Источники и права