couponatlas.

Гуру Грантх Сахиб (гурмукхи): Анг 946

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਰਨੁ ਭੇਖੁ. ਅਸਰੂਪੁ ਸੁ ਏਕੋ; ਏਕੋ ਸਬਦੁ ਵਿਡਾਣੀ ॥ ਸਾਚ ਬਿਨਾ. ਸੂਚਾ ਕੋ ਨਾਹੀ; ਨਾਨਕ ਅਕਥ ਕਹਾਣੀ ॥੬੭॥ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ; ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ; ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ. ਸੁ ਗਿਆਨੁ ਤਤੁ ਬੀਚਾਰੈ; ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ; ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ; ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ. ਜੋਗੁ ਕਦੇ, ਨ ਹੋਵੈ; ਦੇਖਹੁ ਰਿਦੈ ਬੀਚਾਰੇ ॥੬੮॥ ਗੁਰਮੁਖਿ; ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ; ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ; ਵਿਰਲਾ ਬੂਝੈ ਕੋਇ ॥ ਗੁਰਮੁਖਿ; ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ; ਜੁਗਤਿ ਪਛਾਣੈ ॥ ਗੁਰਮੁਖਿ ਨਾਨਕ; ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ; ਜੋਗੁ. ਨ ਹੋਈ ॥ ਬਿਨੁ ਸਤਿਗੁਰ ਭੇਟੇ; ਮੁਕਤਿ. ਨ ਕੋਈ ॥ ਬਿਨੁ ਸਤਿਗੁਰ ਭੇਟੇ; ਨਾਮੁ ਪਾਇਆ. ਨ ਜਾਇ ॥ ਬਿਨੁ ਸਤਿਗੁਰ ਭੇਟੇ; ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ; ਮਹਾ ਗਰਬਿ ਗੁਬਾਰਿ ॥ ਨਾਨਕ. ਬਿਨੁ ਗੁਰ; ਮੁਆ. ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ; ਹਉਮੈ ਮਾਰਿ ॥ ਗੁਰਮੁਖਿ; ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ; ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ; ਦਰਗਹ. ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ; ਸੋੁ ਜਾਣੈ ॥ ਨਾਨਕ; ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ; ਬਿਨੁ ਨਾਵੈ ਜੋਗੁ. ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ; ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ; ਨਾਮੇ ਸੋਝੀ ਪਾਈ ॥ ਬਿਨੁ ਨਾਵੈ. ਭੇਖ ਕਰਹਿ ਬਹੁਤੇਰੇ; ਸਚੈ ਆਪਿ ਖੁਆਈ ॥ ਸਤਿਗੁਰ ਤੇ. ਨਾਮੁ ਪਾਈਐ ਅਉਧੂ; ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ; ਬਿਨੁ ਨਾਵੈ ਮੁਕਤਿ. ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ; ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ. ਆਪੇ ਪਰਗਟੁ; ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ; ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ, ਪਾਇ ਇਹ ਭਿਖਿਆ; ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ; ਗੁਰਮੁਖਿ ਸੋਝੀ ਹੋਈ ॥ ਨਾਨਕ. ਸਭਿ ਜੁਗ ਆਪੇ ਵਰਤੈ; ਦੂਜਾ ਅਵਰੁ. ਨ ਕੋਈ ॥੭੩॥੧॥
Источники и права