couponatlas.

Гуру Грантх Сахиб (гурмукхи): Анг 947

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ ਸਲੋਕੁ ਮਃ ੩ ॥ ਸਤਿਗੁਰੁ. ਸਹਜੈ ਦਾ ਖੇਤੁ ਹੈ; ਜਿਸ ਨੋ ਲਾਏ ਭਾਉ ॥ ਨਾਉ ਬੀਜੇ. ਨਾਉ ਉਗਵੈ; ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ; ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ. ਨ ਉਗਵੈ; ਜੋ ਬਖਸੇ ਸੋ ਖਾਇ ॥ ਅੰਭੈ ਸੇਤੀ. ਅੰਭੁ ਰਲਿਆ; ਬਹੁੜਿ. ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ; ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ; ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ; ਜਿਸੁ ਵਸਿਆ ਮਨ ਮਾਹਿ ॥੧॥ ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ; ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ. ਦੁਖਿ ਮਰੈ; ਹਉਮੈ ਕਰਤ ਵਿਹਾਇ ॥ ਆਵਣੁ ਜਾਣੁ. ਨ ਸੁਝਈ; ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ. ਨ ਜਾਣਈ; ਦਿਤੇ ਕਉ ਲਪਟਾਇ ॥ ਨਾਨਕ. ਪੂਰਬਿ ਲਿਖਿਆ ਕਮਾਵਣਾ; ਅਵਰੁ. ਨ ਕਰਣਾ ਜਾਇ ॥੨॥ ਮਃ ੩ ॥ ਸਤਿਗੁਰਿ ਮਿਲਿਐ ਸਦਾ ਸੁਖੁ; ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ; ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ; ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ; ਜਹ ਦੇਖਾ ਤਹ ਸੋਇ ॥੩॥ ਪਉੜੀ ॥ ਸਚੈ ਤਖਤੁ ਰਚਾਇਆ; ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ; ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ; ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ; ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ; ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ; ਤੂ ਸਚੀ ਨਾਈ ॥੧॥ ਰਹਾਉ ॥ ਸਲੋਕੁ ॥ ਕਬੀਰ. ਮਹਿਦੀ ਕਰਿ ਕੈ ਘਾਲਿਆ; ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ. ਨ ਪੁਛੀਆ; ਕਬਹੂ. ਨ ਲਾਈ ਪਾਇ ॥੧॥ ਮਃ ੩ ॥ ਨਾਨਕ. ਮਹਿਦੀ ਕਰਿ ਕੈ ਰਖਿਆ; ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ. ਆਪੇ ਘਸੈ; ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ; ਜੈ ਭਾਵੈ ਤੈ ਦੇਇ ॥੨॥ ਪਉੜੀ ॥ ਵੇਕੀ ਸ੍ਰਿਸਟਿ ਉਪਾਈਅਨੁ; ਸਭ ਹੁਕਮਿ, ਆਵੈ ਜਾਇ ਸਮਾਹੀ ॥ ਆਪੇ ਵੇਖਿ ਵਿਗਸਦਾ; ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ; ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ; ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ. ਮੈ ਨਾਹਿ ਕੋ; ਕਿਸੁ ਆਖਿ ਸੁਣਾਈ ॥੨॥ ਸਲੋਕੁ ਮਃ ੩ ॥ ਭਰਮਿ ਭੁਲਾਈ. ਸਭੁ ਜਗੁ ਫਿਰੀ; ਫਾਵੀ ਹੋਈ ਭਾਲਿ ॥
Источники и права