couponatlas.

Гуру Грантх Сахиб (гурмукхи): Анг 948

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਸਹੁ ਸਾਂਤਿ. ਨ ਦੇਵਈ; ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ; ਅੰਤਰਿ ਰਖੀਐ ਉਰ ਧਾਰਿ ॥ ਨਾਨਕ. ਘਰਿ ਬੈਠਿਆ. ਸਹੁ ਪਾਇਆ; ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ; ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ; ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ; ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ. ਨ ਚੇਤਿਓ; ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ; ਜਮ ਡੰਡੁ. ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ; ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ; ਦੇ ਸਤਿਗੁਰ ਮਤੀ ॥ ਇਕਨਾ ਨੋ. ਨਾਉ ਬਖਸਿਓਨੁ; ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ; ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ; ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ; ਮੰਨਿਐ ਸੁਖੁ ਪਾਈ ॥੩॥ ਸਲੋਕੁ ॥ ਕਬੀਰ. ਕਸਉਟੀ ਰਾਮ ਕੀ; ਝੂਠਾ ਟਿਕੈ. ਨ ਕੋਇ ॥ ਰਾਮ ਕਸਉਟੀ ਸੋ ਸਹੈ; ਜੋ ਮਰਜੀਵਾ ਹੋਇ ॥੧॥ ਮਃ ੩ ॥ ਕਿਉ ਕਰਿ ਇਹੁ ਮਨੁ ਮਾਰੀਐ; ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ. ਨ ਮਾਨਈ; ਹਉਮੈ ਛਡੈ. ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ; ਜੀਵਨ ਮੁਕਤੁ ਸੋ ਹੋਇ ॥ ਨਾਨਕ. ਜਿਸ ਨੋ ਬਖਸੇ ਤਿਸੁ ਮਿਲੈ; ਤਿਸੁ ਬਿਘਨੁ. ਨ ਲਾਗੈ ਕੋਇ ॥੨॥ ਮਃ ੩ ॥ ਜੀਵਤ ਮਰਣਾ. ਸਭੁ ਕੋ ਕਹੈ; ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ. ਜੇ ਕਰੇ; ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ; ਬਿਖੁ ਭਵਜਲੁ. ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ; ਜਾ ਕਉ ਨਦਰਿ ਕਰੇਇ ॥੩॥ ਪਉੜੀ ॥ ਦੂਜਾ ਭਾਉ ਰਚਾਇਓਨੁ; ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ; ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ; ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ; ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ; ਸਚਿ ਸਬਦਿ ਸਮਾਈ ॥੪॥ ਸਲੋਕੁ ਮਃ ੩ ॥ ਮਨ ਕਾ ਝੂਠਾ; ਝੂਠੁ ਕਮਾਵੈ ॥ ਮਾਇਆ ਨੋ ਫਿਰੈ; ਤਪਾ ਸਦਾਵੈ ॥ ਭਰਮੇ ਭੂਲਾ; ਸਭਿ ਤੀਰਥ ਗਹੈ ॥ ਓਹੁ ਤਪਾ; ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ; ਕੋ ਸਚੁ ਕਮਾਵੈ ॥ ਨਾਨਕ. ਸੋ ਤਪਾ; ਮੋਖੰਤਰੁ ਪਾਵੈ ॥੧॥ ਮਃ ੩ ॥ ਸੋ ਤਪਾ; ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ; ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ; ਇਹੁ ਤਪੁ ਪਰਵਾਣੁ ॥ ਨਾਨਕ. ਸੋ ਤਪਾ; ਦਰਗਹਿ ਪਾਵੈ ਮਾਣੁ ॥੨॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ; ਸੰਸਾਰ ਕੀ ਵਰਤਣਿ ॥
Источники и права