couponatlas.

Гуру Грантх Сахиб (гурмукхи): Анг 949

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮਤੀ ਘਟਿ ਚਾਨਣਾ; ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ; ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ; ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ; ਸਚੈ ਆਪਿ ਬੁਝਾਈ ॥੫॥ ਸਲੋਕ ਮਃ ੩ ॥ ਅਭਿਆਗਤ ਏਹਿ. ਨ ਆਖੀਅਨਿ; ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ; ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ; ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ; ਵਿਰਲਾ ਪਾਏ ਕੋਇ ॥੧॥ ਮਃ ੩ ॥ ਅਭਿਆਗਤ ਏਹਿ. ਨ ਆਖੀਅਨਿ; ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ; ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ; ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ; ਨਿਜ ਘਰਿ ਰਹਣੁ ਕਰੇਨਿ ॥੨॥ ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ; ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ; ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ; ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ; ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ; ਗੁਰਮੁਖਿ ਅਲਖੁ ਲਖਾਈ ॥੬॥ ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ; ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ; ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ; ਕਰਮੀ ਪਲੈ ਪਾਇ ॥ ਨਾਨਕ. ਨਉ ਨਿਧਿ ਪਾਈਐ; ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ. ਨ ਸੇਵਿਓ; ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ. ਨ ਚਖਿਓ; ਕਮਲੁ. ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ; ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ; ਧ੍ਰਿਗੁ ਜੀਵਣੁ. ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ; ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ; ਕਬਹਿ. ਨ ਛੋਡੈ ਪਾਸੁ ॥ ਜਿਉ ਜਲ ਮਹਿ. ਕਮਲੁ ਅਲਿਪਤੋ ਵਰਤੈ; ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ. ਕਰੇ ਕਰਾਇਆ ਸਭੁ ਕੋ; ਜਿਉ ਭਾਵੈ. ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ; ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ; ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ; ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ; ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ; ਆਪੇ ਬਖਸਿ ਮਿਲਾਈ ॥੭॥ ਸਲੋਕ ਮਃ ੩ ॥ ਇਹੁ ਤਨੁ ਸਭੋ ਰਤੁ ਹੈ; ਰਤੁ ਬਿਨੁ. ਤੰਨੁ. ਨ ਹੋਇ ॥ ਜੋ ਸਹਿ ਰਤੇ ਆਪਣੈ; ਤਿਨ ਤਨਿ. ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ; ਲੋਭ ਰਤੁ ਵਿਚਹੁ ਜਾਇ ॥
Источники и права