couponatlas.

Гуру Грантх Сахиб (гурмукхи): Анг 950

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਉ ਬੈਸੰਤਰਿ ਧਾਤੁ ਸੁਧੁ ਹੋਇ; ਤਿਉ ਹਰਿ ਕਾ ਭਉ. ਦੁਰਮਤਿ ਮੈਲੁ ਗਵਾਇ ॥ ਨਾਨਕ. ਤੇ ਜਨ ਸੋਹਣੇ; ਜੋ ਰਤੇ ਹਰਿ ਰੰਗੁ ਲਾਇ ॥੧॥ ਮਃ ੩ ॥ ਰਾਮਕਲੀ. ਰਾਮੁ ਮਨਿ ਵਸਿਆ; ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ; ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ; ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ; ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ; ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ. ਨ ਜਾਣਨੀ; ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ. ਸੀਗਾਰੁ ਕਰਹਿ; ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ. ਨ ਪਾਇਨੀ; ਅਗੈ ਜਿ ਕਰੇ, ਸੁ ਜਾਣੈ ਕਰਤਾਰੁ ॥ ਨਾਨਕ. ਸਚਾ ਏਕੁ ਹੈ; ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ; ਸੋ ਕਰਨਿ. ਜਿ ਆਪਿ ਕਰਾਏ ਕਰਤਾਰੁ ॥੨॥ ਮਃ ੩ ॥ ਬਿਨੁ ਸਤਿਗੁਰ ਸੇਵੇ. ਸਾਂਤਿ, ਨ ਆਵਈ; ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ; ਵਿਣੁ ਕਰਮਾ ਪਾਇਆ. ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ; ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ. ਨ ਚੁਕਈ; ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ; ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ. ਨ ਹੋਵਈ; ਨਾ ਓਇ ਦੁਖ ਸਹਾਹਿ ॥ ਨਾਨਕ. ਗੁਰਮੁਖਿ ਉਬਰੇ; ਸਚੈ ਸਬਦਿ ਸਮਾਹਿ ॥੩॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ; ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ; ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ; ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ; ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ; ਗੁਰ ਸਬਦਿ ਬੁਝਾਈ ॥੮॥ ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ; ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ; ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ; ਹੁਕਮੁ. ਨ ਬੂਝੈ ਸਚੁ ॥ ਨਾਨਕ. ਹਰਿ ਕਾ ਭਾਣਾ ਮੰਨੇ, ਸੋ ਭਗਤੁ ਹੋਇ; ਵਿਣੁ ਮੰਨੇ. ਕਚੁ ਨਿਕਚੁ ॥੧॥ ਮਃ ੩ ॥ ਮਨਮੁਖ ਬੋਲਿ. ਨ ਜਾਣਨੀ; ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ. ਨ ਜਾਣਨੀ; ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ; ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ; ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ. ਕਿਉ ਉਤਰੈ; ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ; ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ. ਨਾਮੋ ਆਰਾਧੇ; ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥
Источники и права