couponatlas.

Гуру Грантх Сахиб (гурмукхи): Анг 951

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਲੁ ਕੂੜੀ. ਨਾਮਿ ਉਤਾਰੀਅਨੁ; ਜਪਿ ਨਾਮੁ ਹੋਆ ਸਚਿਆਰੁ ॥ ਜਨ ਨਾਨਕ. ਜਿਸ ਦੇ ਏਹਿ ਚਲਤ ਹਹਿ; ਸੋ ਜੀਵਉ ਦੇਵਣਹਾਰੁ ॥੨॥ ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ; ਕਿਸੁ ਆਖਿ ਸੁਣਾਈਐ ॥ ਗੁਰ ਪਰਸਾਦੀ ਪਾਇ; ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ; ਸਚੀ ਵਡਿਆਈਐ ॥ ਜਿਸ ਨੋ ਬਖਸੇ ਤਿਸੁ ਦੇਇ; ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ; ਗੁਰਮੁਖਿ ਕਿਸੈ ਪਿਆਈ ॥੯॥ ਸਲੋਕ ਮਃ ੩ ॥ ਬਾਬਾਣੀਆ ਕਹਾਣੀਆ; ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ; ਸੇਈ ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ, ਬਿਆਸ ਸੁਕ ਨਾਰਦ; ਬਚਨ ਸਭ ਸ੍ਰਿਸਟਿ ਕਰੇਨਿ ॥ ਸਚੈ ਲਾਏ ਸਚਿ ਲਗੇ; ਸਦਾ ਸਚੁ ਸਮਾਲੇਨਿ ॥ ਨਾਨਕ. ਆਏ ਸੇ ਪਰਵਾਣੁ ਭਏ; ਜਿ ਸਗਲੇ ਕੁਲ ਤਾਰੇਨਿ ॥੧॥ ਮਃ ੩ ॥ ਗੁਰੂ ਜਿਨਾ ਕਾ ਅੰਧੁਲਾ; ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ; ਨਿਤ ਝੂਠੋ ਝੂਠੁ ਬੋਲੇਨਿ ॥ ਕੂੜੁ ਕੁਸਤੁ ਕਮਾਵਦੇ; ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ; ਸਗਲੇ ਕੁਲ ਡੋਬੇਨਿ ॥ ਨਾਨਕ. ਜਿਤੁ ਓਇ ਲਾਏ ਤਿਤੁ ਲਗੇ; ਉਇ ਬਪੁੜੇ ਕਿਆ ਕਰੇਨਿ ॥੨॥ ਪਉੜੀ ॥ ਸਭ ਨਦਰੀ ਅੰਦਰਿ ਰਖਦਾ; ਜੇਤੀ ਸਿਸਟਿ ਸਭ ਕੀਤੀ ॥ ਇਕਿ ਕੂੜਿ ਕੁਸਤਿ ਲਾਇਅਨੁ; ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ; ਅੰਦਰਿ ਹਰਿ ਪ੍ਰੀਤੀ ॥ ਜਿਨ ਕਉ ਪੋਤੈ ਪੁੰਨੁ ਹੈ; ਤਿਨੑ ਵਾਤਿ ਸਿਪੀਤੀ ॥ ਨਾਨਕ. ਨਾਮੁ ਧਿਆਈਐ; ਸਚੁ ਸਿਫਤਿ ਸਨਾਈ ॥੧੦॥ ਸਲੋਕੁ ਮਃ ੧ ॥ ਸਤੀ ਪਾਪੁ ਕਰਿ; ਸਤੁ ਕਮਾਹਿ ॥ ਗੁਰ ਦੀਖਿਆ; ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ; ਖਟਿਐ ਭਾਉ ॥ ਭਾਵੈ ਆਵਉ; ਭਾਵੈ ਜਾਉ ॥ ਸਾਸਤੁ ਬੇਦੁ; ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ; ਬਹੈ ਨਿਆਇ ॥ ਫੇਰੇ ਤਸਬੀ; ਕਰੇ ਖੁਦਾਇ ॥ ਵਢੀ ਲੈ ਕੈ; ਹਕੁ ਗਵਾਏ ॥ ਜੇ ਕੋ ਪੁਛੈ; ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ; ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ; ਚਾੜੀ ਖਾਹਿ ॥ ਚਉਕਾ ਦੇ ਕੈ; ਸੁਚਾ ਹੋਇ ॥ ਐਸਾ ਹਿੰਦੂ; ਵੇਖਹੁ ਕੋਇ ॥ ਜੋਗੀ ਗਿਰਹੀ; ਜਟਾ ਬਿਭੂਤ ॥ ਆਗੈ ਪਾਛੈ; ਰੋਵਹਿ ਪੂਤ ॥ ਜੋਗੁ. ਨ ਪਾਇਆ; ਜੁਗਤਿ ਗਵਾਈ ॥ ਕਿਤੁ ਕਾਰਣਿ; ਸਿਰਿ ਛਾਈ ਪਾਈ ॥ ਨਾਨਕ; ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ; ਆਪੇ ਜਾਣੁ ॥੧॥ ਮਃ ੧ ॥ ਹਿੰਦੂ ਕੈ ਘਰਿ. ਹਿੰਦੂ ਆਵੈ ॥ ਸੂਤੁ ਜਨੇਊ; ਪੜਿ ਗਲਿ ਪਾਵੈ ॥ ਸੂਤੁ ਪਾਇ; ਕਰੇ ਬੁਰਿਆਈ ॥ ਨਾਤਾ ਧੋਤਾ; ਥਾਇ. ਨ ਪਾਈ ॥ ਮੁਸਲਮਾਨੁ ਕਰੇ ਵਡਿਆਈ ॥
Источники и права