couponatlas.

Гуру Грантх Сахиб (гурмукхи): Анг 952

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਿਣੁ ਗੁਰ ਪੀਰੈ; ਕੋ ਥਾਇ. ਨ ਪਾਈ ॥ ਰਾਹੁ ਦਸਾਇ; ਓਥੈ ਕੋ ਜਾਇ ॥ ਕਰਣੀ ਬਾਝਹੁ; ਭਿਸਤਿ. ਨ ਪਾਇ ॥ ਜੋਗੀ ਕੈ ਘਰਿ; ਜੁਗਤਿ ਦਸਾਈ ॥ ਤਿਤੁ ਕਾਰਣਿ; ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ; ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ; ਤੇਤੇ ਵਾਟਾਊ ॥ ਚੀਰੀ ਆਈ; ਢਿਲ. ਨ ਕਾਊ ॥ ਏਥੈ ਜਾਣੈ; ਸੁ ਜਾਇ ਸਿਞਾਣੈ ॥ ਹੋਰੁ ਫਕੜੁ; ਹਿੰਦੂ ਮੁਸਲਮਾਣੈ ॥ ਸਭਨਾ ਕਾ; ਦਰਿ ਲੇਖਾ ਹੋਇ ॥ ਕਰਣੀ ਬਾਝਹੁ; ਤਰੈ. ਨ ਕੋਇ ॥ ਸਚੋ ਸਚੁ; ਵਖਾਣੈ ਕੋਇ ॥ ਨਾਨਕ; ਅਗੈ ਪੁਛ. ਨ ਹੋਇ ॥੨॥ ਪਉੜੀ ॥ ਹਰਿ ਕਾ ਮੰਦਰੁ ਆਖੀਐ; ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ; ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ, ਅਤਿ ਸੋਹਣਾ; ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ; ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ; ਪੂਰੈ ਭਾਗਿ ਪਾਇਆ ਜਾਈ ॥੧੧॥ ਸਲੋਕ ਮਃ ੧ ॥ ਨਾ ਸਤਿ ਦੁਖੀਆ. ਨਾ ਸਤਿ ਸੁਖੀਆ; ਨਾ ਸਤਿ. ਪਾਣੀ ਜੰਤ ਫਿਰਹਿ ॥ ਨਾ ਸਤਿ. ਮੂੰਡ ਮੁਡਾਈ ਕੇਸੀ; ਨਾ ਸਤਿ. ਪੜਿਆ ਦੇਸ ਫਿਰਹਿ ॥ ਨਾ ਸਤਿ. ਰੁਖੀ ਬਿਰਖੀ ਪਥਰ; ਆਪੁ ਤਛਾਵਹਿ. ਦੁਖ ਸਹਹਿ ॥ ਨਾ ਸਤਿ. ਹਸਤੀ ਬਧੇ ਸੰਗਲ; ਨਾ ਸਤਿ. ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ. ਦੇਵੈ ਜੇ ਸੋਈ; ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ. ਤਾ ਕਉ ਮਿਲੈ ਵਡਾਈ; ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ. ਹਉ ਸਭਨਾ ਅੰਦਰਿ; ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ; ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ; ਤਿਸਹਿ ਦਿਖਾਵੈ ਕਉਣੁ ॥੧॥ ਮਃ ੧ ॥ ਸੋ ਗਿਰਹੀ; ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ; ਭੀਖਿਆ ਕਰੈ ॥ ਪੁੰਨ ਦਾਨ ਕਾ; ਕਰੇ ਸਰੀਰੁ ॥ ਸੋ ਗਿਰਹੀ; ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ; ਰੇਖ ਨ ਰੂਪੁ ॥੨॥ ਮਃ ੧ ॥ ਸੋ ਅਉਧੂਤੀ. ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ; ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ; ਰੇਖ ਨ ਰੂਪੁ ॥੩॥ ਮਃ ੧ ॥ ਸੋ ਉਦਾਸੀ; ਜਿ ਪਾਲੇ ਉਦਾਸੁ ॥ ਅਰਧ ਉਰਧ; ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ; ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ; ਰੇਖ ਨ ਰੂਪੁ ॥੪॥ ਮਃ ੧ ॥ ਸੋ ਪਾਖੰਡੀ; ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ; ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ; ਨ ਦੇਈ ਝਰਣਾ ॥
Источники и права