couponatlas.

Гуру Грантх Сахиб (гурмукхи): Анг 953

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਪਾਖੰਡੀ; ਜਰਾ ਨ ਮਰਣਾ ॥ ਬੋਲੈ ਚਰਪਟੁ; ਸਤਿ ਸਰੂਪੁ ॥ ਪਰਮ ਤੰਤ ਮਹਿ; ਰੇਖ ਨ ਰੂਪੁ ॥੫॥ ਮਃ ੧ ॥ ਸੋ ਬੈਰਾਗੀ; ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ; ਰੋਪੈ ਥੰਮੁ ॥ ਅਹਿਨਿਸਿ; ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ; ਸਤ ਸਮਾਨਿ ॥ ਬੋਲੈ ਭਰਥਰਿ; ਸਤਿ ਸਰੂਪੁ ॥ ਪਰਮ ਤੰਤ ਮਹਿ; ਰੇਖ ਨ ਰੂਪੁ ॥੬॥ ਮਃ ੧ ॥ ਕਿਉ ਮਰੈ ਮੰਦਾ; ਕਿਉ ਜੀਵੈ ਜੁਗਤਿ ॥ ਕੰਨ ਪੜਾਇ; ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ; ਏਕੋ ਨਾਉ ॥ ਕਉਣੁ ਸੁ ਅਖਰੁ; ਜਿਤੁ ਰਹੈ ਹਿਆਉ ॥ ਧੂਪ ਛਾਵ; ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ; ਗੁਰੁ ਕੋ ਕਹੈ ॥ ਛਿਅ ਵਰਤਾਰੇ; ਵਰਤਹਿ ਪੂਤ ॥ ਨਾ ਸੰਸਾਰੀ; ਨਾ ਅਉਧੂਤ ॥ ਨਿਰੰਕਾਰਿ; ਜੋ ਰਹੈ ਸਮਾਇ ॥ ਕਾਹੇ; ਭੀਖਿਆ ਮੰਗਣਿ ਜਾਇ ॥੭॥ ਪਉੜੀ ॥ ਹਰਿ ਮੰਦਰੁ ਸੋਈ ਆਖੀਐ; ਜਿਥਹੁ ਹਰਿ ਜਾਤਾ ॥ ਮਾਨਸ ਦੇਹ. ਗੁਰ ਬਚਨੀ ਪਾਇਆ; ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ. ਨ ਖੋਜੀਐ; ਘਰ ਮਾਹਿ ਬਿਧਾਤਾ ॥ ਮਨਮੁਖ. ਹਰਿ ਮੰਦਰ ਕੀ ਸਾਰ, ਨ ਜਾਣਨੀ; ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ; ਗੁਰਸਬਦੀ ਪਾਇਆ ਜਾਈ ॥੧੨॥ ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ; ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ; ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ; ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ; ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ; ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ; ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ; ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ. ਜੋ ਤਿਸੁ ਭਾਵੈ ਸੋ ਕਰੇ; ਜੋ ਦੇਇ ਸੁ ਸਹਣਾ ॥੧॥ ਮਃ ੧ ॥ ਨਾਨਕੁ ਆਖੈ ਰੇ ਮਨਾ; ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ; ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ; ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ; ਹੋਸੀ ਆਇ ਤਈ ॥ ਆਵਣੁ ਜਾਣੁ. ਨ ਸੁਝਈ; ਭੀੜੀ ਗਲੀ ਫਹੀ ॥ ਕੂੜ ਨਿਖੁਟੇ ਨਾਨਕਾ; ਓੜਕਿ ਸਚਿ ਰਹੀ ॥੨॥ ਪਉੜੀ ॥ ਹਰਿ ਕਾ ਸਭੁ ਸਰੀਰੁ ਹੈ; ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ. ਨਾ ਪਵੈ; ਕਿਛੁ ਕਹਣੁ. ਨ ਜਾਪੈ ॥ ਗੁਰ ਪਰਸਾਦੀ ਸਾਲਾਹੀਐ; ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ; ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ; ਗੁਰਮੁਖਿ ਕਿਸੈ ਬੁਝਾਈ ॥੧੩॥ ਸਲੋਕੁ ਮਃ ੧ ॥ ਸਹੰਸਰ ਦਾਨ ਦੇ; ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ; ਘਰਿ ਆਇਆ ॥ ਅਜੈ ਸੁ ਰੋਵੈ; ਭੀਖਿਆ ਖਾਇ ॥ ਐਸੀ; ਦਰਗਹ ਮਿਲੈ ਸਜਾਇ ॥ ਰੋਵੈ ਰਾਮੁ; ਨਿਕਾਲਾ ਭਇਆ ॥
Источники и права