couponatlas.

Гуру Грантх Сахиб (гурмукхи): Анг 954

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੀਤਾ ਲਖਮਣੁ; ਵਿਛੁੜਿ ਗਇਆ ॥ ਰੋਵੈ ਦਹਸਿਰੁ; ਲੰਕ ਗਵਾਇ ॥ ਜਿਨਿ ਸੀਤਾ ਆਦੀ; ਡਉਰੂ ਵਾਇ ॥ ਰੋਵਹਿ ਪਾਂਡਵ; ਭਏ ਮਜੂਰ ॥ ਜਿਨ ਕੈ; ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ; ਖੁਇ ਗਇਆ ॥ ਏਕੀ ਕਾਰਣਿ; ਪਾਪੀ ਭਇਆ ॥ ਰੋਵਹਿ; ਸੇਖ ਮਸਾਇਕ ਪੀਰ ॥ ਅੰਤਿ ਕਾਲਿ; ਮਤੁ ਲਾਗੈ ਭੀੜ ॥ ਰੋਵਹਿ ਰਾਜੇ; ਕੰਨ ਪੜਾਇ ॥ ਘਰਿ ਘਰਿ ਮਾਗਹਿ; ਭੀਖਿਆ ਜਾਇ ॥ ਰੋਵਹਿ ਕਿਰਪਨ; ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ; ਗਿਆਨੁ ਗਵਾਇ ॥ ਬਾਲੀ ਰੋਵੈ; ਨਾਹਿ ਭਤਾਰੁ ॥ ਨਾਨਕ; ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ; ਸੋਈ ਜਿਣਿ ਜਾਇ ॥ ਅਉਰੀ ਕਰਮ; ਨ ਲੇਖੈ ਲਾਇ ॥੧॥ ਮਃ ੨ ॥ ਜਪੁ ਤਪੁ ਸਭੁ ਕਿਛੁ ਮੰਨਿਐ; ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ; ਬੁਝੀਐ ਗੁਰ ਪਰਸਾਦਿ ॥੨॥ ਪਉੜੀ ॥ ਕਾਇਆ ਹੰਸ ਧੁਰਿ ਮੇਲੁ; ਕਰਤੈ ਲਿਖਿ ਪਾਇਆ ॥ ਸਭ ਮਹਿ ਗੁਪਤੁ ਵਰਤਦਾ; ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ; ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ; ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ; ਆਪੇ ਦੇਇ ਵਡਿਆਈ ॥੧੪॥ ਸਲੋਕ ਮਃ ੨ ॥ ਨਾਨਕ. ਅੰਧਾ ਹੋਇ ਕੈ; ਰਤਨਾ ਪਰਖਣ ਜਾਇ ॥ ਰਤਨਾ ਸਾਰ. ਨ ਜਾਣਈ; ਆਵੈ ਆਪੁ ਲਖਾਇ ॥੧॥ ਮਃ ੨ ॥ ਰਤਨਾ ਕੇਰੀ ਗੁਥਲੀ; ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ; ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ; ਮਾਣਕ ਵਣਜਹਿ ਸੇਇ ॥ ਰਤਨਾ ਸਾਰ. ਨ ਜਾਣਨੀ; ਅੰਧੇ ਵਤਹਿ ਲੋਇ ॥੨॥ ਪਉੜੀ ॥ ਨਉ ਦਰਵਾਜੇ ਕਾਇਆ ਕੋਟੁ ਹੈ; ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ. ਨ ਖੁਲਨੀ; ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ; ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ; ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ; ਜਿਨਿ ਆਪੇ ਰਚਨ ਰਚਾਈ ॥੧੫॥ ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ; ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ; ਸੋ ਕਿਉ ਉਝੜਿ ਪਾਇ ॥ ਅੰਧੇ ਏਹਿ. ਨ ਆਖੀਅਨਿ; ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ; ਖਸਮਹੁ. ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ. ਅੰਧਾ ਜੋ ਕੀਆ; ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ; ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ. ਨ ਜਾਪਈ; ਆਪੇ ਵਰਤਉ ਜਾਣਿ ॥ ਨਾਨਕ. ਗਾਹਕੁ ਕਿਉ ਲਏ; ਸਕੈ ਨ. ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ; ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ. ਨ ਬੁਝਈ; ਅੰਧਾ ਕਹੀਐ ਸੋਇ ॥੩॥
Источники и права