couponatlas.

Гуру Грантх Сахиб (гурмукхи): Анг 957

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਕੀ ਵਾਰ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ; ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ; ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ; ਕਟੇ ਹਉਮੈ ਰੋਗੁ ॥ ਨਾਨਕ. ਸਤਿਗੁਰੁ ਤਿਨਾ ਮਿਲਾਇਆ; ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥ ਇਕੁ ਸਜਣੁ ਸਭਿ ਸਜਣਾ; ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ; ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ; ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ. ਹਰਿ ਪ੍ਰਭੁ ਬੁਝਿਆ; ਗੁਰ ਸਤਿਗੁਰ ਕੈ ਪਰਸਾਦਿ ॥੨॥ ਪਉੜੀ ॥ ਥਟਣਹਾਰੈ ਥਾਟੁ; ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ; ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ; ਆਪੇ ਰੰਗ ਰਟਿਆ ॥ ਕੁਦਰਤਿ ਕੀਮ. ਨ ਪਾਇ; ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ; ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ; ਆਪਿ ਵਜੀਰਟਿਆ ॥ ਕੋਇ. ਨ ਜਾਣੈ ਕੀਮ; ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ; ਗੁਰਮੁਖਿ ਪਰਗਟਿਆ ॥੧॥ ਸਲੋਕੁ ਮਃ ੫ ॥ ਸੁਣਿ ਸਜਣ ਪ੍ਰੀਤਮ ਮੇਰਿਆ; ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ; ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ; ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ. ਸਤਿਗੁਰੁ ਤਿਨਾ ਮਿਲਾਇਓਨੁ; ਜਿਨ ਸਦ ਹੀ ਵਰਤੈ ਨਾਲਿ ॥੧॥ ਮਃ ੫ ॥ ਮੇਰੈ ਅੰਤਰਿ ਲੋਚਾ ਮਿਲਣ ਕੀ; ਕਿਉ ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ; ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ; ਜਤ ਦੇਖਾ ਤਤ ਸੋਇ ॥ ਜਨ ਨਾਨਕ. ਸੋ ਪ੍ਰਭੁ ਸੇਵਿਆ; ਤਿਸੁ ਜੇਵਡੁ ਅਵਰੁ. ਨ ਕੋਇ ॥੨॥ ਪਉੜੀ ॥ ਦੇਵਣਹਾਰੁ ਦਾਤਾਰੁ; ਕਿਤੁ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ; ਰਿਜਕੁ ਸਮਾਹੀਐ ॥ ਕੋਇ. ਨ ਕਿਸ ਹੀ ਵਸਿ; ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ; ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ; ਕਿਛੂ. ਨ ਜਾਣੀਐ ॥ ਸਰਬ ਧਾਰ ਸਮਰਥ; ਹਉ ਤਿਸੁ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ; ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ; ਤਿਨੀ ਹਰਿ ਰਸੁ ਭੋਗਿਆ ॥੨॥ ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ; ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ; ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ; ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ; ਹਰਿ ਨਾਨਕ. ਨਦਰਿ ਨਿਹਾਲ ॥੧॥
Источники и права