couponatlas.

Гуру Грантх Сахиб (гурмукхи): Анг 96

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨੁ ਧਨੁ ਹਰਿ ਜਨ; ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ; ਹਰਿ ਕੀ ਬਾਤਾ ॥ ਪਾਵ ਮਲੋਵਾ. ਮਲਿ ਮਲਿ ਧੋਵਾ; ਮਿਲਿ ਹਰਿ ਜਨ. ਹਰਿ ਰਸੁ ਪੀਚੈ ਜੀਉ ॥੨॥ ਸਤਿਗੁਰ ਦਾਤੈ; ਨਾਮੁ ਦਿੜਾਇਆ ॥ ਵਡਭਾਗੀ; ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ; ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥ ਹਰਿ ਸਤਸੰਗਤਿ; ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ; ਹਰਿ ਨਾਮੁ ਧਿਆਈਐ ॥ ਨਾਨਕ. ਹਰਿ ਕਥਾ ਸੁਣੀ. ਮੁਖਿ ਬੋਲੀ; ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥ ਮਾਝ ਮਹਲਾ ੪ ॥ ਆਵਹੁ ਭੈਣੇ; ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ; ਤਿਸ ਕੈ ਹਉ ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ; ਹਉ. ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥ ਜਹ ਜਹ ਦੇਖਾ; ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ; ਅੰਤਰਜਾਮੀ ॥ ਗੁਰਿ ਪੂਰੈ. ਹਰਿ ਨਾਲਿ ਦਿਖਾਲਿਆ; ਹਉ. ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥ ਏਕੋ ਪਵਣੁ ਮਾਟੀ ਸਭ ਏਕਾ; ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ. ਵਰਤੈ ਭਿਨਿ ਭਿਨਿ; ਨ ਰਲਈ. ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ; ਹਉ. ਸਤਿਗੁਰ ਵਿਟਹੁ ਵਤਾਇਆ ਜੀਉ ॥੩॥ ਜਨੁ ਨਾਨਕੁ ਬੋਲੈ; ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ; ਪਿਆਰੀ ਭਾਣੀ ॥ ਉਪਦੇਸੁ ਕਰੇ. ਗੁਰੁ ਸਤਿਗੁਰੁ ਪੂਰਾ; ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ ਸਤ ਚਉਪਦੇ ਮਹਲੇ ਚਉਥੇ ਕੇ ॥ ਮਾਝ ਮਹਲਾ ੫ ਚਉਪਦੇ ਘਰੁ ੧ ॥ ਮੇਰਾ ਮਨੁ ਲੋਚੈ; ਗੁਰ ਦਰਸਨ ਤਾਈ ॥ ਬਿਲਪ ਕਰੇ; ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ. ਸਾਂਤਿ ਨ ਆਵੈ; ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ; ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ; ਸਹਜ ਧੁਨਿ ਬਾਣੀ ॥ ਚਿਰੁ ਹੋਆ; ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ. ਜਹਾ ਤੂੰ ਵਸਿਆ; ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ; ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ ਇਕ ਘੜੀ. ਨ ਮਿਲਤੇ; ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ; ਪ੍ਰਿਅ ਤੁਧੁ ਭਗਵੰਤਾ ॥
Источники и права