couponatlas.

Гуру Грантх Сахиб (гурмукхи): Анг 961

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ; ਜਿਸੁ ਕਿਰਪਾਲੁ ਹੋਵੈ. ਤਿਸੁ ਰਿਦੈ ਵਸੇਹਾ ॥ ਆਵਣ ਜਾਣਾ. ਤਿਸ ਕਾ ਕਟੀਐ; ਸਦਾ ਸਦਾ ਸੁਖੁ ਹੋਹਾ ॥੨॥ ਪਉੜੀ ॥ ਜੋ ਤੁਧੁ ਭਾਣਾ ਜੰਤੁ; ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ; ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ; ਹਉਮੈ ਤਿਸੁ ਗਈ ॥ ਜਿਸ ਨੋ. ਤੂ ਸੰਤੁਸਟੁ; ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ; ਨਿਰਭਉ ਸੋ ਭਈ ॥ ਜਿਸ ਨੋ. ਤੂ ਕਿਰਪਾਲੁ; ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ; ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ; ਜਿਨਿ ਗੁਰ ਤੇ ਮਤਿ ਲਈ ॥੭॥ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ; ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ; ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ; ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ; ਵਿਆਪੈ ਭਉ. ਨ ਕੋਇ ॥ ਗੁਣ ਗਾਵਾ ਦਿਨੁ ਰੈਣਿ; ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ; ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ; ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ; ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ; ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ; ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ; ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ; ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ; ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ; ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ; ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ; ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ; ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ; ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ; ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ; ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ; ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ; ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ; ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ; ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ; ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ; ਸੁ ਤੇਰੀ ਬੰਦਿਗੀ ॥੮॥ ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ; ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ, ਸਿ ਜਮਿ ਜਮਿ ਮਰਦੇ; ਤਿਨ ਕਦੇ. ਨ ਚੁਕਨਿ ਹਾਵੇ ॥੧॥ ਮਃ ੫ ॥ ਸਤਿਗੁਰੁ ਸਿਮਰਹੁ ਆਪਣਾ; ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ; ਕੋਇ. ਨ ਬੰਧੈ ਵਾਟ ॥੨॥ ਪਉੜੀ ॥
Источники и права