couponatlas.

Гуру Грантх Сахиб (гурмукхи): Анг 963

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੫ ॥ ਅੰਮ੍ਰਿਤ ਬਾਣੀ. ਅਮਿਉ ਰਸੁ; ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ; ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ; ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ; ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ; ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ. ਨਾਮੁ ਜਪਤ ਸੁਖੁ ਊਪਜੈ; ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ. ਨਾਮੁ ਧਿਆਈਐ; ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ; ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ; ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ; ਭਾਣੈ ਕਰਮ ਕਰੇਇ ॥ ਭਾਣੈ. ਮਿਟੀ ਸਾਜਿ ਕੈ; ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ; ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ; ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ; ਨਾਨਕ. ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ; ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ; ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ; ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ; ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ; ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ; ਜੋ ਗੁਰਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ; ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ; ਸਚੇ ਮੇਰੇ ਪਿਆਰਿਆ ॥੧੨॥ ਸਲੋਕ ਮਃ ੫ ॥ ਮਿਤ੍ਰੁ ਪਿਆਰਾ ਨਾਨਕ ਜੀ, ਮੈ ਛਡਿ ਗਵਾਇਆ; ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ. ਨ ਪਉਦੀ; ਹਉ ਤੁਧੁ ਬਿਨੁ ਅਢੁ. ਨ ਲਹਦੀ ॥੧॥ ਮਃ ੫ ॥ ਸਸੁ ਵਿਰਾਇਣਿ, ਨਾਨਕ ਜੀਉ, ਸਸੁਰਾ ਵਾਦੀ; ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ; ਜਾ ਮੈ ਸਜਣੁ ਤੂਹੈ ॥੨॥ ਪਉੜੀ ॥ ਜਿਸੁ ਤੂ ਵੁਠਾ ਚਿਤਿ; ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ; ਤਿਸੁ ਕਦੇ. ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ; ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ; ਤਿਸੁ ਸਚੁ ਸਮੑਾਲਣੋ ॥ ਜਿਸੁ ਆਇਆ ਹਥਿ ਨਿਧਾਨੁ; ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ; ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ; ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ; ਸਭੁ ਤੇਰਾ ਕਾਰਣੋ ॥੧੩॥ ਸਲੋਕ ਮਃ ੫ ॥ ਉਸਤਤਿ ਨਿੰਦਾ ਨਾਨਕ ਜੀ, ਮੈ ਹਭ ਵਞਾਈ; ਛੋੜਿਆ. ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ; ਤਉ ਪਲੈ ਤੈਡੈ ਲਾਗੀ ॥੧॥ ਮਃ ੫ ॥ ਫਿਰਦੀ ਫਿਰਦੀ ਨਾਨਕ ਜੀਉ, ਹਉ ਫਾਵੀ ਥੀਈ; ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ; ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥
Источники и права