couponatlas.

Гуру Грантх Сахиб (гурмукхи): Анг 966

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧੰਨੁ ਸੁ ਤੇਰੇ ਭਗਤ; ਜਿਨੑੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ; ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ; ਨਿਰਮਲ ਸੋਈ ਸੁਧੁ ॥੨੦॥ ਸਲੋਕ ਮਃ ੫ ॥ ਫਰੀਦਾ. ਭੂਮਿ ਰੰਗਾਵਲੀ; ਮੰਝਿ ਵਿਸੂਲਾ ਬਾਗੁ ॥ ਜੋ ਨਰ. ਪੀਰਿ ਨਿਵਾਜਿਆ; ਤਿਨੑਾ ਅੰਚ. ਨ ਲਾਗ ॥੧॥ ਮਃ ੫ ॥ ਫਰੀਦਾ. ਉਮਰ ਸੁਹਾਵੜੀ; ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨੑਿ; ਜਿਨੑਾ ਪਿਆਰੇ ਨੇਹ ॥੨॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ; ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ; ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ; ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ; ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ; ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ; ਫਿਰਿ ਜੋਨਿ. ਨ ਪਾਏ ॥ ਅੰਧ ਕੂਪ ਤੇ ਕਾਢਿਅਨੁ; ਲੜੁ ਆਪਿ ਫੜਾਏ ॥ ਨਾਨਕ. ਬਖਸਿ ਮਿਲਾਇਅਨੁ; ਰਖੇ ਗਲਿ ਲਾਏ ॥੨੧॥ ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ; ਰਤਾ ਰੰਗਿ ਚਲੂਲਿ ॥ ਨਾਨਕ. ਵਿਰਲੇ ਪਾਈਅਹਿ; ਤਿਸੁ ਜਨ ਕੀਮ. ਨ ਮੂਲਿ ॥੧॥ ਮਃ ੫ ॥ ਅੰਦਰੁ ਵਿਧਾ ਸਚਿ ਨਾਇ; ਬਾਹਰਿ ਭੀ ਸਚੁ ਡਿਠੋਮਿ ॥ ਨਾਨਕ. ਰਵਿਆ ਹਭ ਥਾਇ; ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥ ਪਉੜੀ ॥ ਆਪੇ ਕੀਤੋ ਰਚਨੁ; ਆਪੇ ਹੀ ਰਤਿਆ ॥ ਆਪੇ ਹੋਇਓ ਇਕੁ; ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ; ਆਪੇ ਬਾਹਰਾ ॥ ਆਪੇ ਜਾਣਹਿ ਦੂਰਿ; ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ; ਆਪੇ ਪਰਗਟੀਐ ॥ ਕੀਮਤਿ ਕਿਸੈ. ਨ ਪਾਇ; ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ; ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ; ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥ ਰਾਮਕਲੀ ਕੀ ਵਾਰ. ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ॥ ੴ ਸਤਿਗੁਰ ਪ੍ਰਸਾਦਿ ॥ ਨਾਉ ਕਰਤਾ ਕਾਦਰੁ ਕਰੇ; ਕਿਉ ਬੋਲੁ ਹੋਵੈ. ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ; ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ. ਰਾਜੁ ਚਲਾਇਆ; ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ; ਕਰਿ ਸਿਫਤੀ. ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ; ਖੜਗਿ ਜੋਰਿ. ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ; ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ; ਜੀਵਦੈ ॥੧॥ ਲਹਣੇ ਦੀ ਫੇਰਾਈਐ; ਨਾਨਕਾ. ਦੋਹੀ ਖਟੀਐ ॥ ਜੋਤਿ ਓਹਾ. ਜੁਗਤਿ ਸਾਇ; ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ; ਮਲਿ ਤਖਤੁ ਬੈਠਾ. ਗੁਰ ਹਟੀਐ ॥ ਕਰਹਿ ਜਿ ਗੁਰ ਫੁਰਮਾਇਆ; ਸਿਲ ਜੋਗੁ ਅਲੂਣੀ ਚਟੀਐ ॥
Источники и права