couponatlas.

Гуру Грантх Сахиб (гурмукхи): Анг 967

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲੰਗਰੁ ਚਲੈ. ਗੁਰ ਸਬਦਿ ਹਰਿ; ਤੋਟਿ. ਨ ਆਵੀ, ਖਟੀਐ ॥ ਖਰਚੇ ਦਿਤਿ ਖਸੰਮ ਦੀ; ਆਪ ਖਹਦੀ, ਖੈਰਿ ਦਬਟੀਐ ॥ ਹੋਵੈ ਸਿਫਤਿ. ਖਸੰਮ ਦੀ; ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ; ਮਲੁ ਜਨਮ ਜਨਮ ਦੀ ਕਟੀਐ ॥ ਸਚੁ. ਜਿ ਗੁਰਿ ਫੁਰਮਾਇਆ; ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ. ਨ ਪਾਲਿਓ; ਕਰਿ ਪੀਰਹੁ. ਕੰਨੑ ਮੁਰਟੀਐ ॥ ਦਿਲਿ ਖੋਟੈ. ਆਕੀ ਫਿਰਨੑਿ; ਬੰਨੑਿ ਭਾਰੁ. ਉਚਾਇਨੑਿ ਛਟੀਐ ॥ ਜਿਨਿ ਆਖੀ ਸੋਈ ਕਰੇ; ਜਿਨਿ ਕੀਤੀ. ਤਿਨੈ ਥਟੀਐ ॥ ਕਉਣੁ ਹਾਰੇ; ਕਿਨਿ ਉਵਟੀਐ ॥੨॥ ਜਿਨਿ ਕੀਤੀ ਸੋ ਮੰਨਣਾ; ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ; ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ, ਸਚਾ ਕਰੇ; ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ; ਸਚੁ ਕਰਤੈ. ਬੰਧਿ ਬਹਾਲੀ ॥ ਨਾਨਕੁ. ਕਾਇਆ ਪਲਟੁ ਕਰਿ; ਮਲਿ ਤਖਤੁ ਬੈਠਾ. ਸੈ ਡਾਲੀ ॥ ਦਰੁ ਸੇਵੇ. ਉਮਤਿ ਖੜੀ; ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ. ਖਸੰਮ ਦੈ; ਨਾਇ ਸਚੈ ਬਾਣੀ ਲਾਲੀ ॥ ਬਲਵੰਡ. ਖੀਵੀ ਨੇਕ ਜਨ; ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ; ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ; ਮਨਮੁਖ ਥੀਏ ਪਰਾਲੀ ॥ ਪਏ ਕਬੂਲੁ. ਖਸੰਮ ਨਾਲਿ; ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ. ਸਹੁ ਸੋਇ; ਜਿਨਿ ਗੋਇ ਉਠਾਲੀ ॥੩॥ ਹੋਰਿਂਓ. ਗੰਗ ਵਹਾਈਐ; ਦੁਨਿਆਈ ਆਖੈ. ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ; ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ, ਨੇਤ੍ਰਿ ਬਾਸਕੁ; ਸਬਦਿ ਰਿੜਕਿਓਨੁ ॥ ਚਉਦਹ ਰਤਨ. ਨਿਕਾਲਿਅਨੁ; ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ; ਜਿਣਿ ਐਵਡ ਪਿਡ, ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ; ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ. ਜੋਤਿ ਮਾਹਿ; ਆਪੁ ਆਪੈ ਸੇਤੀ. ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ; ਸਭ ਉਮਤਿ ਵੇਖਹੁ, ਜਿ ਕਿਓਨੁ ॥ ਜਾਂ ਸੁਧੋਸੁ; ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ; ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ. ਨਾਲਿ ਤੁਧੁ; ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ; ਜਿਉ ਪਾਣੀ ਬੂਰੁ ॥ ਵਰ੍ਹਿਐ ਦਰਗਹ ਗੁਰੂ ਕੀ; ਕੁਦਰਤੀ ਨੂਰੁ ॥ ਜਿਤੁ ਸੁ ਹਾਥ. ਨ ਲਭਈ; ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ; ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ. ਜੋ ਕਰੇ; ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ; ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ; ਸਤਿਗੁਰਿ ਖਾਡੂਰੁ ॥੫॥
Источники и права