couponatlas.

Гуру Грантх Сахиб (гурмукхи): Анг 968

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਟਿਕਾ ਸੋ ਬੈਹਣਾ; ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ; ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ; ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ; ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ; ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ; ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ; ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ; ਚੜਿਆ ਰੈ ਭਾਣੁ ॥ ਸਤਹੁ. ਖੇਤੁ ਜਮਾਇਓ; ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ; ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ; ਮਨ ਮਹਿ. ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ; ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ; ਸੋ ਪੁਰਖੁ ਸੁਜਾਣੁ ॥ ਝਖੜਿ ਵਾਉ. ਨ ਡੋਲਈ; ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ; ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ; ਜਾਂ ਤੂ ਸੁਘੜੁ ਸੁਜਾਣੁ ॥ ਦਾਨੁ. ਜਿ ਸਤਿਗੁਰ ਭਾਵਸੀ; ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ; ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ; ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ; ਪੋਤ੍ਰਾ ਪਰਵਾਣੁ ॥੬॥ ਧੰਨੁ ਧੰਨੁ ਰਾਮਦਾਸ ਗੁਰੁ; ਜਿਨਿ ਸਿਰਿਆ. ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ; ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ; ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ; ਤੇਰਾ. ਅੰਤੁ ਨ ਪਾਰਾਵਾਰਿਆ ॥ ਜਿਨੑੀ. ਤੂੰ ਸੇਵਿਆ ਭਾਉ ਕਰਿ; ਸੇ. ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ; ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ; ਸਚੁ ਤੇਰਾ ਪੈਸਕਾਰਿਆ ॥ ਨਾਨਕੁ ਤੂ. ਲਹਣਾ ਤੂਹੈ; ਗੁਰੁ ਅਮਰੁ, ਤੂ ਵੀਚਾਰਿਆ ॥ ਗੁਰੁ ਡਿਠਾ; ਤਾਂ ਮਨੁ ਸਾਧਾਰਿਆ ॥੭॥ ਚਾਰੇ ਜਾਗੇ. ਚਹੁ ਜੁਗੀ; ਪੰਚਾਇਣੁ ਆਪੇ ਹੋਆ ॥ ਆਪੀਨੑੈ ਆਪੁ ਸਾਜਿਓਨੁ; ਆਪੇ ਹੀ ਥੰਮੑਿ ਖਲੋਆ ॥ ਆਪੇ ਪਟੀ. ਕਲਮ ਆਪਿ; ਆਪਿ ਲਿਖਣਹਾਰਾ ਹੋਆ ॥ ਸਭ ਉਮਤਿ. ਆਵਣ ਜਾਵਣੀ; ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ. ਅਰਜਨ ਗੁਰੂ; ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ; ਚਹੁ ਚਕੀ ਕੀਅਨੁ ਲੋਆ ॥ ਜਿਨੑੀ ਗੁਰੂ. ਨ ਸੇਵਿਓ; ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ; ਸਚੇ ਕਾ ਸਚਾ ਢੋਆ ॥ ਚਾਰੇ ਜਾਗੇ. ਚਹੁ ਜੁਗੀ; ਪੰਚਾਇਣੁ ਆਪੇ ਹੋਆ ॥੮॥੧॥ ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ॥ ੴ ਸਤਿਗੁਰ ਪ੍ਰਸਾਦਿ ॥ ਕਾਇਆ ਕਲਾਲਨਿ ਲਾਹਨਿ ਮੇਲਉ; ਗੁਰ ਕਾ ਸਬਦੁ ਗੁੜੁ. ਕੀਨੁ ਰੇ ॥
Источники и права