couponatlas.

Гуру Грантх Сахиб (гурмукхи): Анг 97

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੋਹਿ ਰੈਣਿ. ਨ ਵਿਹਾਵੈ, ਨੀਦ ਨ ਆਵੈ; ਬਿਨੁ ਦੇਖੇ. ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ; ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ; ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ; ਘਰ ਮਹਿ ਪਾਇਆ ॥ ਸੇਵ ਕਰੀ. ਪਲੁ ਚਸਾ, ਨ ਵਿਛੁੜਾ; ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ; ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥ ਰਾਗੁ ਮਾਝ ਮਹਲਾ ੫ ॥ ਸਾ ਰੁਤਿ ਸੁਹਾਵੀ; ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ; ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ, ਜਿਤੁ ਰਿਦੈ ਤੂੰ ਵੁਠਾ; ਸਭਨਾ ਕੇ ਦਾਤਾਰਾ ਜੀਉ ॥੧॥ ਤੂੰ ਸਾਝਾ ਸਾਹਿਬੁ; ਬਾਪੁ ਹਮਾਰਾ ॥ ਨਉ ਨਿਧਿ ਤੇਰੈ; ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ. ਸੁ ਤ੍ਰਿਪਤਿ ਅਘਾਵੈ; ਸੋਈ ਭਗਤੁ ਤੁਮਾਰਾ ਜੀਉ ॥੨॥ ਸਭੁ ਕੋ; ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ; ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ; ਤੂੰ. ਕਿਸੈ ਨ ਦਿਸਹਿ ਬਾਹਰਾ ਜੀਉ ॥੩॥ ਤੂੰ ਆਪੇ; ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ; ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ. ਬਲਿਹਾਰੈ; ਸਭੁ; ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥ ਮਾਝ ਮਹਲਾ ੫ ॥ ਅਨਹਦੁ ਵਾਜੈ; ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ; ਆਸਣੁ ਊਚ ਸਵਾਰਿਆ ਜੀਉ ॥੧॥ ਫਿਰਿ ਘਿਰਿ; ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ; ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ; ਗੁਰਿ. ਅਨਭਉ ਪੁਰਖੁ ਦਿਖਾਰਿਆ ਜੀਉ ॥੨॥ ਆਪੇ ਰਾਜਨੁ; ਆਪੇ ਲੋਗਾ ॥ ਆਪਿ ਨਿਰਬਾਣੀ; ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ; ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥ ਜੇਹਾ ਡਿਠਾ; ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ; ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ; ਜਨ ਨਾਨਕ. ਇਕੁ ਪਸਾਰਿਆ ਜੀਉ ॥੪॥੩॥੧੦॥ ਮਾਝ ਮਹਲਾ ੫ ॥ ਜਿਤੁ ਘਰਿ; ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ; ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ. ਤਿਤੈ ਘਰਿ ਸੋਹਹਿ; ਜੋ ਧਨ ਕੰਤਿ ਸਿਗਾਰੀ ਜੀਉ ॥੧॥ ਸਾ ਗੁਣਵੰਤੀ; ਸਾ ਵਡਭਾਗਣਿ ॥ ਪੁਤ੍ਰਵੰਤੀ; ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ; ਜੋ ਧਨ ਕੰਤ ਪਿਆਰੀ ਜੀਉ ॥੨॥ ਅਚਾਰਵੰਤਿ; ਸਾਈ ਪਰਧਾਨੇ ॥ ਸਭ ਸਿੰਗਾਰ ਬਣੇ; ਤਿਸੁ ਗਿਆਨੇ ॥ ਸਾ ਕੁਲਵੰਤੀ, ਸਾ ਸਭਰਾਈ; ਜੋ. ਪਿਰਿ ਕੈ ਰੰਗਿ ਸਵਾਰੀ ਜੀਉ ॥੩॥ ਮਹਿਮਾ ਤਿਸ ਕੀ; ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ; ਅੰਗਿ ਲਾਏ ॥
Источники и права