couponatlas.

Гуру Грантх Сахиб (гурмукхи): Анг 974

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੇਵ; ਸੰਸੈ ਗਾਂਠਿ. ਨ ਛੂਟੈ ॥ ਕਾਮ ਕ੍ਰੋਧ. ਮਾਇਆ ਮਦ ਮਤਸਰ; ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥ ਹਮ ਬਡ ਕਬਿ ਕੁਲੀਨ; ਹਮ ਪੰਡਿਤ, ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ; ਇਹ ਬੁਧਿ ਕਬਹਿ. ਨ ਨਾਸੀ ॥੨॥ ਕਹੁ ਰਵਿਦਾਸ. ਸਭੈ ਨਹੀ ਸਮਝਸਿ; ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁ ਨਾਰਾਇਨ; ਜੀਵਨ ਪ੍ਰਾਨ ਧਨ ਮੋਰੇ ॥੩॥੧॥ ਰਾਮਕਲੀ ਬਾਣੀ ਬੇਣੀ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਇੜਾ ਪਿੰਗੁਲਾ ਅਉਰ ਸੁਖਮਨਾ; ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ. ਤਹ ਪਿਰਾਗੁ; ਮਨੁ ਮਜਨੁ ਕਰੇ, ਤਿਥਾਈ ॥੧॥ ਸੰਤਹੁ; ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ; ਚੀਨੈ ਬਿਰਲਾ ਕੋਇ ॥ ਤਹਾਂ; ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥ ਦੇਵ ਸਥਾਨੈ; ਕਿਆ ਨੀਸਾਣੀ ॥ ਤਹ; ਬਾਜੇ ਸਬਦ ਅਨਾਹਦ ਬਾਣੀ ॥ ਤਹ ਚੰਦੁ ਨ ਸੂਰਜੁ; ਪਉਣੁ ਨ ਪਾਣੀ ॥ ਸਾਖੀ ਜਾਗੀ; ਗੁਰਮੁਖਿ ਜਾਣੀ ॥੨॥ ਉਪਜੈ ਗਿਆਨੁ; ਦੁਰਮਤਿ ਛੀਜੈ ॥ ਅੰਮ੍ਰਿਤ ਰਸਿ; ਗਗਨੰਤਰਿ ਭੀਜੈ ॥ ਏਸੁ ਕਲਾ; ਜੋ ਜਾਣੈ ਭੇਉ ॥ ਭੇਟੈ ਤਾਸੁ; ਪਰਮ ਗੁਰਦੇਉ ॥੩॥ ਦਸਮ ਦੁਆਰਾ ਅਗਮ ਅਪਾਰਾ; ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ. ਹਾਟ ਪਰਿ ਆਲਾ; ਆਲੇ ਭੀਤਰਿ ਥਾਤੀ ॥੪॥ ਜਾਗਤੁ ਰਹੈ; ਸੁ ਕਬਹੁ. ਨ ਸੋਵੈ ॥ ਤੀਨਿ ਤਿਲੋਕ; ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ; ਹਿਰਦੈ ਰਹੈ ॥ ਮਨੂਆ ਉਲਟਿ; ਸੁੰਨ ਮਹਿ ਗਹੈ ॥੫॥ ਜਾਗਤੁ ਰਹੈ; ਨ ਅਲੀਆ ਭਾਖੈ ॥ ਪਾਚਉ ਇੰਦ੍ਰੀ; ਬਸਿ ਕਰਿ ਰਾਖੈ ॥ ਗੁਰ ਕੀ ਸਾਖੀ; ਰਾਖੈ ਚੀਤਿ ॥ ਮਨੁ ਤਨੁ ਅਰਪੈ; ਕ੍ਰਿਸਨ ਪਰੀਤਿ ॥੬॥ ਕਰ ਪਲਵ; ਸਾਖਾ ਬੀਚਾਰੇ ॥ ਅਪਨਾ ਜਨਮੁ; ਨ ਜੂਐ ਹਾਰੇ ॥ ਅਸੁਰ ਨਦੀ ਕਾ; ਬੰਧੈ ਮੂਲੁ ॥ ਪਛਿਮ ਫੇਰਿ; ਚੜਾਵੈ ਸੂਰੁ ॥ ਅਜਰੁ ਜਰੈ; ਸੁ ਨਿਝਰੁ ਝਰੈ ॥ ਜਗੰਨਾਥ ਸਿਉ; ਗੋਸਟਿ ਕਰੈ ॥੭॥ ਚਉਮੁਖ ਦੀਵਾ; ਜੋਤਿ ਦੁਆਰ ॥ ਪਲੂ ਅਨਤ; ਮੂਲੁ ਬਿਚਕਾਰਿ ॥ ਸਰਬ ਕਲਾ ਲੇ; ਆਪੇ ਰਹੈ ॥ ਮਨੁ ਮਾਣਕੁ; ਰਤਨਾ ਮਹਿ ਗੁਹੈ ॥੮॥ ਮਸਤਕਿ ਪਦਮੁ; ਦੁਆਲੈ ਮਣੀ ॥ ਮਾਹਿ ਨਿਰੰਜਨੁ; ਤ੍ਰਿਭਵਣ ਧਣੀ ॥ ਪੰਚ ਸਬਦ; ਨਿਰਮਾਇਲ ਬਾਜੇ ॥ ਢੁਲਕੇ ਚਵਰ; ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ; ਗੁਰਮੁਖਿ ਗਿਆਨੁ ॥ ਬੇਣੀ ਜਾਚੈ; ਤੇਰਾ ਨਾਮੁ ॥੯॥੧॥
Источники и права