couponatlas.

Гуру Грантх Сахиб (гурмукхи): Анг 977

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਤੁਮ ਵਡ ਅਗਮ ਅਗੋਚਰ ਸੁਆਮੀ; ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮੑਰੇ ਵਡ ਕਟਾਖ ਹੈ; ਤੇ ਗੁਰਮੁਖਿ ਹਰਿ ਸਿਮਰਣੇ ॥੧॥ ਇਹੁ ਪਰਪੰਚੁ ਕੀਆ ਪ੍ਰਭ ਸੁਆਮੀ; ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ; ਮਿਲਿ ਸਲਲੈ ਸਲਲ ਸਮਣੇ ॥੨॥ ਜੋ ਪ੍ਰਭ ਕੀਆ, ਸੁ ਤੁਮ ਹੀ ਜਾਨਹੁ; ਹਮ ਨਹ ਜਾਣੀ, ਹਰਿ ਗਹਣੇ ॥ ਹਮ ਬਾਰਿਕ ਕਉ. ਰਿਦ ਉਸਤਤਿ ਧਾਰਹੁ; ਹਮ ਕਰਹ ਪ੍ਰਭੂ ਸਿਮਰਣੇ ॥੩॥ ਤੁਮ ਜਲ ਨਿਧਿ ਹਰਿ ਮਾਨ ਸਰੋਵਰ; ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ. ਹਰਿ, ਹਰਿ, ਹਰਿ ਹਰਿ ਬਾਂਛੈ; ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥ ਨਟ ਨਾਰਾਇਨ ਮਹਲਾ ੪ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ; ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਿਦ ਭੰਜਿ; ਦੁਖ ਦਾਲ ॥ ਹਰਿ ਹੋ; ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ ਹਰਿ ਕਾ ਗ੍ਰਿਹੁ. ਹਰਿ ਆਪਿ ਸਵਾਰਿਓ; ਹਰਿ ਰੰਗ ਰੰਗ ਮਹਲ ਬੇਅੰਤ; ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ, ਆਪਿ ਗ੍ਰਿਹਿ ਆਇਓ; ਹਮ. ਹਰਿ ਕੀ ਗੁਰ ਕੀਈ ਹੈ ਬਸੀਠੀ; ਹਮ. ਹਰਿ ਦੇਖੇ, ਭਈ ਨਿਹਾਲ. ਨਿਹਾਲ ਨਿਹਾਲ ਨਿਹਾਲ ॥੧॥ ਹਰਿ ਆਵਤੇ ਕੀ ਖਬਰਿ. ਗੁਰਿ ਪਾਈ, ਮਨਿ ਤਨਿ ਆਨਦੋ ਆਨੰਦ ਭਏ; ਹਰਿ ਆਵਤੇ ਸੁਨੇ. ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ. ਹਰਿ ਹਰਿ ਮਿਲੇ; ਭਏ ਗਲਤਾਨ ਹਾਲ. ਨਿਹਾਲ ਨਿਹਾਲ ॥੨॥੧॥੭॥ ਨਟ ਮਹਲਾ ੪ ॥ ਮਨ ਮਿਲੁ ਸੰਤਸੰਗਤਿ; ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਬਿਖ ਪਾਪ; ਲਹੰਤੀ ॥ ਹਰਿ ਹੋ; ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ ਹਰਿ ਕੀਰਤਿ ਕਲਜੁਗ ਵਿਚਿ ਊਤਮ; ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ; ਜਨਿ ਸੁਣੀ. ਮਨੀ ਹੈ ਜਿਨਿ ਜਨਿ; ਤਿਸੁ ਜਨ ਕੈ. ਹਉ ਕੁਰਬਾਨੰਤੀ ॥੧॥ ਹਰਿ ਅਕਥ ਕਥਾ ਕਾ. ਜਿਨਿ ਰਸੁ ਚਾਖਿਆ; ਤਿਸੁ ਜਨ ਸਭ ਭੂਖ ਲਹੰਤੀ ॥ ਨਾਨਕ ਜਨ. ਹਰਿ ਕਥਾ ਸੁਣਿ ਤ੍ਰਿਪਤੇ; ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥ ਨਟ ਮਹਲਾ ੪ ॥ ਕੋਈ ਆਨਿ ਸੁਨਾਵੈ; ਹਰਿ ਕੀ ਹਰਿ ਗਾਲ ॥ ਤਿਸ ਕਉ ਹਉ; ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ; ਭਲ ਭਾਲ ॥
Источники и права