couponatlas.

Гуру Грантх Сахиб (гурмукхи): Анг 978

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹੋ; ਹੋ ਹੋ. ਮੇਲਿ ਨਿਹਾਲ ॥੧॥ ਰਹਾਉ ॥ ਹਰਿ ਕਾ ਮਾਰਗੁ. ਗੁਰ ਸੰਤਿ ਬਤਾਇਓ; ਗੁਰਿ. ਚਾਲ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ. ਮੇਰੇ ਗੁਰਸਿਖਹੁ; ਨਿਹਕਪਟ ਕਮਾਵਹੁ, ਹਰਿ ਕੀ ਹਰਿ ਘਾਲ; ਨਿਹਾਲ ਨਿਹਾਲ ਨਿਹਾਲ ॥੧॥ ਤੇ ਗੁਰ ਕੇ ਸਿਖ. ਮੇਰੇ ਹਰਿ ਪ੍ਰਭਿ ਭਾਏ; ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ. ਮਤਿ ਹਰਿ ਪ੍ਰਭਿ ਦੀਨੀ; ਹਰਿ ਦੇਖਿ ਨਿਕਟਿ ਹਦੂਰਿ; ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥ ਰਾਗੁ ਨਟ ਨਾਰਾਇਨ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਰਾਮ; ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ; ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ. ਸੋਈ ਜਨੁ ਤੇਰਾ; ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ; ਸੋ ਸਦਾ ਸਦਾ ਤੁਧੁ ਧਿਆਵੈ ॥੧॥ ਕਵਨ ਜੋਗ ਕਵਨ ਗਿਆਨ ਧਿਆਨਾ; ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ; ਜਿਸੁ ਊਪਰਿ ਰੰਗੁ ਲਾਵੈ ॥੨॥ ਸਾਈ ਮਤਿ. ਸਾਈ ਬੁਧਿ ਸਿਆਨਪ; ਜਿਤੁ ਨਿਮਖ. ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ; ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ; ਕਿਛੁ ਆਨ. ਨਹੀ ਦਿਸਟਾਵੈ ॥ ਕਹੁ ਨਾਨਕ. ਮੋਰਚਾ, ਗੁਰਿ ਲਾਹਿਓ; ਤਹ ਗਰਭ ਜੋਨਿ. ਕਹ ਆਵੈ ॥੪॥੧॥ ਨਟ ਨਾਰਾਇਨ ਮਹਲਾ ੫ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਉਲਾਹਨੋ ਮੈ; ਕਾਹੂ. ਨ ਦੀਓ ॥ ਮਨ ਮੀਠ. ਤੁਹਾਰੋ ਕੀਓ ॥੧॥ ਰਹਾਉ ॥ ਆਗਿਆ ਮਾਨਿ ਜਾਨਿ, ਸੁਖੁ ਪਾਇਆ; ਸੁਨਿ ਸੁਨਿ ਨਾਮੁ ਤੁਹਾਰੋ. ਜੀਓ ॥ ਈਹਾਂ ਊਹਾ. ਹਰਿ ਤੁਮ ਹੀ ਤੁਮ ਹੀ; ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥ ਜਬ ਤੇ ਜਾਨਿ ਪਾਈ ਏਹ ਬਾਤਾ; ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ; ਆਨ. ਨਾਹੀ ਰੇ ਬੀਓ ॥੨॥੧॥੨॥ ਨਟ ਮਹਲਾ ੫ ॥ ਜਾ ਕਉ; ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ; ਨਿਕਸੀ ਹਉਮੈ ਪੀਰ ॥੧॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ; ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ ਮੇਰੇ; ਸੰਤ ਸਹਾਈ ਬੀਰ ॥੧॥
Источники и права