couponatlas.

Гуру Грантх Сахиб (гурмукхи): Анг 979

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖੁਲੇ ਭ੍ਰਮ ਭੀਤਿ. ਮਿਲੇ ਗੋਪਾਲਾ; ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ; ਠਾਕੁਰ ਗੁਨੀ ਗਹੀਰ ॥੨॥੨॥੩॥ ਨਟ ਮਹਲਾ ੫ ॥ ਅਪਨਾ ਜਨੁ; ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ; ਮਨ ਤੇ. ਨਾਹਿ ਬਿਸਾਰਿਓ ॥੧॥ ਰਹਾਉ ॥ ਬਰਨੁ ਚਿਹਨੁ. ਨਾਹੀ ਕਿਛੁ ਪੇਖਿਓ; ਦਾਸ ਕਾ ਕੁਲੁ. ਨ ਬਿਚਾਰਿਓ ॥ ਕਰਿ ਕਿਰਪਾ. ਨਾਮੁ ਹਰਿ ਦੀਓ; ਸਹਜਿ ਸੁਭਾਇ ਸਵਾਰਿਓ ॥੧॥ ਮਹਾ ਬਿਖਮੁ ਅਗਨਿ ਕਾ ਸਾਗਰੁ; ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ; ਪੁਨਹ ਪੁਨਹ ਬਲਿਹਾਰਿਓ ॥੨॥੩॥੪॥ ਨਟ ਮਹਲਾ ੫ ॥ ਹਰਿ ਹਰਿ; ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ; ਤਾ ਕਾ ਦੁਖੁ. ਨ ਰਹਿਓ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ; ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ; ਹਰਿ ਹਰਿ ਚਰਨ ਗਹਿਓ ॥੧॥ ਕਹਤ ਮੁਕਤ ਸੁਨਤੇ ਨਿਸਤਾਰੇ; ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ; ਕਹੁ ਨਾਨਕ ਅਨਦੁ ਭਇਓ ॥੨॥੪॥੫॥ ਨਟ ਮਹਲਾ ੫ ॥ ਚਰਨ ਕਮਲ ਸੰਗਿ. ਲਾਗੀ ਡੋਰੀ ॥ ਸੁਖ ਸਾਗਰ; ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥ ਅੰਚਲਾ ਗਹਾਇਓ. ਜਨ ਅਪੁਨੇ ਕਉ; ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ; ਮਾਇਆ ਕੀ ਜਾਲੀ ਤੋਰੀ ॥੧॥ ਪੂਰਨ ਪੂਰਿ ਰਹੇ ਕਿਰਪਾ ਨਿਧਿ; ਆਨ. ਨ ਪੇਖਉ ਹੋਰੀ ॥ ਨਾਨਕ. ਮੇਲਿ ਲੀਓ ਦਾਸੁ ਅਪੁਨਾ; ਪ੍ਰੀਤਿ. ਨ ਕਬਹੂ ਥੋਰੀ ॥੨॥੫॥੬॥ ਨਟ ਮਹਲਾ ੫ ॥ ਮੇਰੇ ਮਨ; ਜਪੁ ਜਪਿ ਹਰਿ ਨਾਰਾਇਣ ॥ ਕਬਹੂ. ਨ ਬਿਸਰਹੁ ਮਨ ਮੇਰੇ ਤੇ; ਆਠ ਪਹਰ ਗੁਨ ਗਾਇਣ ॥੧॥ ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ; ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ; ਘਟਿ ਘਟਿ ਦਿਸਟਿ ਸਮਾਇਣੁ ॥੧॥ ਜਾਪ ਤਾਪ ਕੋਟਿ ਲਖ ਪੂਜਾ; ਹਰਿ ਸਿਮਰਣ ਤੁਲਿ. ਨ ਲਾਇਣ ॥ ਦੁਇ ਕਰ ਜੋੜਿ. ਨਾਨਕੁ ਦਾਨੁ ਮਾਂਗੈ; ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥ ਨਟ ਮਹਲਾ ੫ ॥ ਮੇਰੈ ਸਰਬਸੁ. ਨਾਮੁ ਨਿਧਾਨੁ ॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ; ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ; ਗਾਉ ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੑੇ; ਬਿਨਸਿਓ ਮੂੜ ਅਭਿਮਾਨੁ ॥੧॥ ਕਿਆ ਗੁਣ ਤੇਰੇ ਆਖਿ ਵਖਾਣਾ; ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ; ਨਾਨਕੁ ਸਦ ਕੁਰਬਾਨੁ ॥੨॥੭॥੮॥
Источники и права