couponatlas.

Гуру Грантх Сахиб (гурмукхи): Анг 98

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ; ਜਨ ਨਾਨਕ. ਪ੍ਰੇਮ ਸਾਧਾਰੀ ਜੀਉ ॥੪॥੪॥੧੧॥ ਮਾਝ ਮਹਲਾ ੫ ॥ ਖੋਜਤ ਖੋਜਤ; ਦਰਸਨ ਚਾਹੇ ॥ ਭਾਤਿ ਭਾਤਿ; ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ; ਕੋਈ ਹੈ ਜੀਉ. ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ; ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ; ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ; ਇਨ ਮਹਿ. ਸਾਂਤਿ ਨ ਆਵੈ ਜੀਉ ॥੨॥ ਅਨਿਕ ਬਰਖ; ਕੀਏ ਜਪ ਤਾਪਾ ॥ ਗਵਨੁ ਕੀਆ; ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ. ਸਾਂਤਿ ਨ ਆਵੈ ਜੋਗੀ; ਬਹੁੜਿ ਬਹੁੜਿ. ਉਠਿ ਧਾਵੈ ਜੀਉ ॥੩॥ ਕਰਿ ਕਿਰਪਾ; ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ; ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ; ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥ ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ; ਹਰਿ ਧਿਆਵਹੁ. ਗੁਰਮੁਖਿ ਗਾਤੀ ਜੀਉ ॥੧॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ; ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ; ਹੋਰਤੁ ਕਿਤੈ ਨ ਭਾਤੀ ਜੀਉ ॥੨॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ; ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ; ਸੋਈ ਭਗਤੁ ਇਕਾਤੀ ਜੀਉ ॥੩॥ ਅਮੋਘ ਦਰਸਨ; ਬੇਅੰਤ ਅਪਾਰਾ ॥ ਵਡ ਸਮਰਥੁ; ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ; ਗਤਿ ਨਾਨਕ. ਵਿਰਲੀ ਜਾਤੀ ਜੀਉ ॥੪॥੬॥੧੩॥ ਮਾਝ ਮਹਲਾ ੫ ॥ ਕਹਿਆ ਕਰਣਾ; ਦਿਤਾ ਲੈਣਾ ॥ ਗਰੀਬਾ ਅਨਾਥਾ; ਤੇਰਾ ਮਾਣਾ ॥ ਸਭ ਕਿਛੁ ਤੂੰਹੈ. ਤੂੰਹੈ ਮੇਰੇ ਪਿਆਰੇ; ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ; ਭਾਣੈ ਰਾਹਾ ॥ ਭਾਣੈ; ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ. ਭਰਮਿ ਭਵੈ ਬਹੁ ਜੂਨੀ; ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ; ਨਾ ਕੋ ਸਿਆਣਾ ॥ ਵਰਤੈ ਸਭ ਕਿਛੁ; ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ; ਤੇਰੀ ਕੀਮਤਿ. ਕਹਣੁ ਨ ਜਾਈ. ਜੀਉ ॥੩॥ ਖਾਕੁ ਸੰਤਨ ਕੀ; ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ. ਮਨੁ ਆਘਾਵੈ; ਨਾਨਕ. ਮਿਲਣੁ ਸੁਭਾਈ ਜੀਉ ॥੪॥੭॥੧੪॥ ਮਾਝ ਮਹਲਾ ੫ ॥ ਦੁਖੁ ਤਦੇ; ਜਾ ਵਿਸਰਿ ਜਾਵੈ ॥ ਭੁਖ ਵਿਆਪੈ; ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ; ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ; ਵਡ ਸਮਰਥਾ ॥
Источники и права