couponatlas.

Гуру Грантх Сахиб (гурмукхи): Анг 982

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਗਿ ਲਗਿ ਪ੍ਰੀਤਿ. ਬਹੁ ਪ੍ਰੀਤਿ ਲਗਾਈ; ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ. ਸਤਿ ਸਤਿ ਕਰਿ ਮਾਨੇ; ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ, ਪਰਚੂਨ ਕਮਾਏ; ਹਰਿ ਹਰਿ, ਹਰਿ ਨਾਮਿ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ; ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗ ਸਭਿ ਤੇਰੇ; ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ; ਕਿਆ ਨਾਨਕ. ਜੰਤ ਵਿਚਾਰੇ ॥੮॥੩॥ ਨਟ ਮਹਲਾ ੪ ॥ ਰਾਮ; ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ; ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ; ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ. ਸਰਧਾ ਭਗਤਿ ਮਨਿ ਭਾਵੈ; ਜਨ ਕੀ ਪੈਜ ਸਵਾਰੇ ॥੧॥ ਹਰਿ ਹਰਿ ਸੇਵਕੁ. ਸੇਵਾ ਲਾਗੈ; ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ; ਸਭ ਏਕਾ ਨਦਰਿ ਨਿਹਾਰੇ ॥੨॥ ਹਰਿ ਪ੍ਰਭੁ ਠਾਕੁਰੁ. ਰਵਿਆ ਸਭ ਠਾਈ; ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ. ਦਇਆ ਦਾਨੁ ਦੇਵੈ; ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ. ਬਹੁਤੁ ਮੁਸਕਾਈ; ਭ੍ਰਮਿ ਭੂਲਾ, ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ; ਗੁਰਿ ਪੂਰੈ ਘਰਿ ਨਿਸਤਾਰੇ ॥੪॥ ਬਾਣੀ ਗੁਰੂ. ਗੁਰੂ ਹੈ ਬਾਣੀ; ਵਿਚਿ ਬਾਣੀ. ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ. ਸੇਵਕੁ ਜਨੁ ਮਾਨੈ; ਪਰਤਖਿ ਗੁਰੂ ਨਿਸਤਾਰੇ ॥੫॥ ਸਭੁ ਹੈ ਬ੍ਰਹਮੁ. ਬ੍ਰਹਮੁ ਹੈ ਪਸਰਿਆ; ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ, ਦੁਖਿਆ ਧ੍ਰਿਸਟਬੁਧੀ; ਅਪੁਨਾ ਘਰੁ ਲੂਕੀ ਜਾਰੇ ॥੬॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ; ਪ੍ਰਭ. ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ; ਜਨ ਪੀਛੈ ਜਗੁ ਨਿਸਤਾਰੇ ॥੭॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ; ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ. ਆਪੇ ਆਪਿ ਸਭੁ ਵਰਤੈ; ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥ ਨਟ ਮਹਲਾ ੪ ॥ ਰਾਮ; ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ; ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥ ਕਰਿ ਕਿਰਪਾ ਜਾਚਿਕ ਜਨ ਤੇਰੇ; ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ; ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥ ਸਾਕਤ ਕਰਮ. ਪਾਣੀ ਜਿਉ ਮਥੀਐ; ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ; ਕਢਿ ਮਾਖਨ ਕੇ ਗਟਕਾਰੇ ॥੨॥ ਨਿਤ ਨਿਤ ਕਾਇਆ ਮਜਨੁ ਕੀਆ; ਨਿਤ ਮਲਿ ਮਲਿ ਦੇਹ ਸਵਾਰੇ ॥
Источники и права