couponatlas.

Гуру Грантх Сахиб (гурмукхи): Анг 985

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਲੀ ਗਉੜਾ ਮਹਲਾ ੪ ॥ ਸਭਿ ਸਿਧ ਸਾਧਿਕ ਮੁਨਿ ਜਨਾ; ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ; ਹਰਿ ਅਲਖੁ. ਗੁਰੂ ਲਖਾਇਓ ॥੧॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ; ਨਹੀ ਚੇਤਿਓ. ਹਰਿ ਰਾਇਓ ॥ ਹਰਿ ਆਨਿ ਮੇਲਿਓ ਸਤਿਗੁਰੂ; ਖਿਨੁ ਬੰਧ ਮੁਕਤਿ ਕਰਾਇਓ ॥੧॥ ਪ੍ਰਭਿ ਮਸਤਕੇ ਧੁਰਿ ਲੀਖਿਆ; ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ; ਹਰਿ ਮਿਲਿਓ ਮੰਗਲੁ ਗਾਇਓ ॥੨॥ ਪਤਿਤ. ਪਾਵਨੁ ਨਾਮੁ ਨਰਹਰਿ; ਮੰਦਭਾਗੀਆਂ. ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ; ਜਿਉ ਲੋਨੁ. ਜਲਹਿ ਗਲਾਇਓ ॥੩॥ ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ; ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ; ਜਨ ਨਾਨਕ. ਨਾਮਿ ਸਮਾਇਓ ॥੪॥੩॥ ਮਾਲੀ ਗਉੜਾ ਮਹਲਾ ੪ ॥ ਮੇਰਾ ਮਨੁ; ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ; ਹਰਿ ਜਪਿਓ. ਭ੍ਰਮੁ ਭਉ ਭਾਗਾ ॥੧॥ ਰਹਾਉ ॥ ਭੈ. ਭਾਇ ਭਗਤਿ ਲਾਗੋ ਮੇਰਾ ਹੀਅਰਾ; ਮਨੁ ਸੋਇਓ ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ. ਸਾਂਤਿ ਆਈ; ਹਰਿ ਉਰ ਧਾਰਿਓ ਵਡਭਾਗਾ ॥੧॥ ਮਨਮੁਖੁ. ਰੰਗੁ ਕਸੁੰਭੁ ਹੈ ਕਚੂਆ; ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ. ਬਿਨਸਿ ਜਾਇ ਪਰਤਾਪੈ; ਡੰਡੁ ਧਰਮ ਰਾਇ ਕਾ ਲਾਗਾ ॥੨॥ ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ; ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ; ਹਰਿ ਰੰਗੁ. ਨ ਲਹੈ, ਸਭਾਗਾ ॥੩॥ ਹਰਿ ਚਾਰ੍ਹਿਓ ਰੰਗੁ. ਮਿਲੈ ਗੁਰੁ ਸੋਭਾ; ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ. ਤਿਨ ਕੇ ਚਰਨ ਪਖਾਰੈ; ਜੋ ਹਰਿ ਚਰਨੀ ਜਨੁ ਲਾਗਾ ॥੪॥੪॥ ਮਾਲੀ ਗਉੜਾ ਮਹਲਾ ੪ ॥ ਮੇਰੇ ਮਨ; ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ; ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥ ਗੁਰਮਤਿ ਨਾਮੁ ਧਿਆਈਐ ਹਰਿ ਹਰਿ; ਮਨਿ ਜਪੀਐ. ਹਰਿ ਜਪਮਾਲਾ ॥ ਜਿਨੑ ਕੈ ਮਸਤਕਿ ਲੀਖਿਆ; ਹਰਿ ਮਿਲਿਆ. ਹਰਿ ਬਨਮਾਲਾ ॥੧॥ ਜਿਨੑ ਹਰਿ ਨਾਮੁ ਧਿਆਇਆ; ਤਿਨੑ ਚੂਕੇ ਸਰਬ ਜੰਜਾਲਾ ॥ ਤਿਨੑ ਜਮੁ ਨੇੜਿ. ਨ ਆਵਈ; ਗੁਰਿ ਰਾਖੇ ਹਰਿ ਰਖਵਾਲਾ ॥੨॥ ਹਮ ਬਾਰਿਕ ਕਿਛੂ. ਨ ਜਾਣਹੂ; ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ; ਗੁਰਿ ਰਾਖੇ ਦੀਨ ਦਇਆਲਾ ॥੩॥ ਬਹੁ ਮੈਲੇ. ਨਿਰਮਲ ਹੋਇਆ; ਸਭ ਕਿਲਬਿਖ. ਹਰਿ ਜਸਿ, ਜਾਲਾ ॥ ਮਨਿ ਅਨਦੁ ਭਇਆ. ਗੁਰੁ ਪਾਇਆ; ਜਨ ਨਾਨਕ. ਸਬਦਿ ਨਿਹਾਲਾ ॥੪॥੫॥ ਮਾਲੀ ਗਉੜਾ ਮਹਲਾ ੪ ॥
Источники и права