couponatlas.

Гуру Грантх Сахиб (гурмукхи): Анг 988

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਲ ਜਾਲ ਬਿਕਾਰ ਤਜਿ ਸਭਿ; ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ; ਦੇਹੁ ਅਪਨਾ ਨਾਉ ॥੨॥੧॥੬॥ ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ; ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ; ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ; ਪ੍ਰਭੁ ਦਾਨੁ ਦੇਇ. ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ; ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ; ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ; ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ ਆਦਿ ਅੰਤੇ ਮਧਿ ਤੂਹੈ; ਪ੍ਰਭ ਬਿਨਾ. ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ; ਏਕੁ ਸੁਆਮੀ ਸੋਇ ॥੧॥ ਕਰਨਿ ਹਰਿ ਜਸੁ. ਨੇਤ੍ਰ ਦਰਸਨੁ; ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ; ਦੇਹੁ ਅਪਣਾ ਨਾਉ ॥੨॥੩॥੮॥੬॥੧੪॥ ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਧਨਿ ਧੰਨਿ; ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ; ਅਨਹਤ ਗਾਜੈ ॥੧॥ ਰਹਾਉ ॥ ਧਨਿ ਧਨਿ ਮੇਘਾ ਰੋਮਾਵਲੀ ॥ ਧਨਿ; ਧਨਿ; ਕ੍ਰਿਸਨ ਓਢੈ ਕਾਂਬਲੀ ॥੧॥ ਧਨਿ ਧਨਿ; ਤੂ ਮਾਤਾ ਦੇਵਕੀ ॥ ਜਿਹ ਗ੍ਰਿਹ; ਰਮਈਆ ਕਵਲਾਪਤੀ ॥੨॥ ਧਨਿ ਧਨਿ; ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ; ਸ੍ਰੀ ਨਾਰਾਇਨਾ ॥੩॥ ਬੇਨੁ ਬਜਾਵੈ; ਗੋਧਨੁ ਚਰੈ ॥ ਨਾਮੇ ਕਾ ਸੁਆਮੀ; ਆਨਦ ਕਰੈ ॥੪॥੧॥ ਮੇਰੋ ਬਾਪੁ ਮਾਧਉ, ਤੂ ਧਨੁ ਕੇਸੌ; ਸਾਂਵਲੀਓ ਬੀਠੁਲਾਇ ॥੧॥ ਰਹਾਉ ॥ ਕਰ ਧਰੇ ਚਕ੍ਰ. ਬੈਕੁੰਠ ਤੇ ਆਏ; ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ; ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ; ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ; ਤਉ ਸਰਨਾਗਤਿ ਆਈਅਲੇ ॥੨॥੨॥ ਸਭੈ ਘਟ ਰਾਮੁ ਬੋਲੈ; ਰਾਮਾ ਬੋਲੈ ॥ ਰਾਮ ਬਿਨਾ; ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ; ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ; ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ; ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ. ਭਏ ਨਿਹਕਾਮਾ; ਕੋ ਠਾਕੁਰੁ. ਕੋ ਦਾਸਾ ਰੇ ॥੨॥੩॥
Источники и права