couponatlas.

Гуру Грантх Сахиб (гурмукхи): Анг 99

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੀਇ ਸਮਾਲੀ; ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ; ਆਪਿ ਕਰੇ ਪ੍ਰਤਿਪਾਲਾ ਜੀਉ ॥੨॥ ਬਾਰਿਕ ਵਾਂਗੀ; ਹਉ. ਸਭ ਕਿਛੁ ਮੰਗਾ ॥ ਦੇਦੇ. ਤੋਟਿ ਨਾਹੀ; ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ; ਦੀਨ ਦਇਆਲ ਗੋਪਾਲਾ ਜੀਉ ॥੩॥ ਹਉ ਬਲਿਹਾਰੀ; ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ; ਸਗਲੇ ਮੇਰੇ ॥ ਹਿਰਦੈ ਨਾਮੁ ਦੇ. ਨਿਰਮਲ ਕੀਏ; ਨਾਨਕ. ਰੰਗਿ ਰਸਾਲਾ ਜੀਉ ॥੪॥੮॥੧੫॥ ਮਾਝ ਮਹਲਾ ੫ ॥ ਲਾਲ ਗੋਪਾਲ; ਦਇਆਲ ਰੰਗੀਲੇ ॥ ਗਹਿਰ ਗੰਭੀਰ; ਬੇਅੰਤ ਗੋਵਿੰਦੇ ॥ ਊਚ ਅਥਾਹ ਬੇਅੰਤ ਸੁਆਮੀ; ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ ਦੁਖ ਭੰਜਨ; ਨਿਧਾਨ ਅਮੋਲੇ ॥ ਨਿਰਭਉ ਨਿਰਵੈਰ; ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੌ; ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥ ਸਦਾ ਸੰਗੀ; ਹਰਿ ਰੰਗ ਗੋਪਾਲਾ ॥ ਊਚ ਨੀਚ; ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ; ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ ਦੁਖਿ ਸੁਖਿ ਪਿਆਰੇ; ਤੁਧੁ ਧਿਆਈ ॥ ਏਹ ਸੁਮਤਿ; ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ; ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥ ਮਾਝ ਮਹਲਾ ੫ ॥ ਧੰਨੁ ਸੁ ਵੇਲਾ; ਜਿਤੁ ਮੈ. ਸਤਿਗੁਰੁ ਮਿਲਿਆ ॥ ਸਫਲੁ ਦਰਸਨੁ; ਨੇਤ੍ਰ ਪੇਖਤ ਤਰਿਆ ॥ ਧੰਨੁ ਮੂਰਤ ਚਸੇ ਪਲ ਘੜੀਆ; ਧੰਨਿ ਸੁ ਓਇ ਸੰਜੋਗਾ ਜੀਉ ॥੧॥ ਉਦਮੁ ਕਰਤ; ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ; ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ; ਮਿਟਿ ਗਏ ਸਗਲੇ ਰੋਗਾ ਜੀਉ ॥੨॥ ਅੰਤਰਿ ਬਾਹਰਿ; ਤੇਰੀ ਬਾਣੀ ॥ ਤੁਧੁ ਆਪਿ ਕਥੀ; ਤੈ ਆਪਿ ਵਖਾਣੀ ॥ ਗੁਰਿ ਕਹਿਆ. ਸਭੁ ਏਕੋ ਏਕੋ; ਅਵਰੁ. ਨ ਕੋਈ ਹੋਇਗਾ ਜੀਉ ॥੩॥ ਅੰਮ੍ਰਿਤ ਰਸੁ ਹਰਿ; ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ; ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥ ਮਾਝ ਮਹਲਾ ੫ ॥ ਸਗਲ ਸੰਤਨ ਪਹਿ; ਵਸਤੁ ਇਕ ਮਾਂਗਉ ॥ ਕਰਉ ਬਿਨੰਤੀ; ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ; ਦੇਹੁ ਸੰਤਨ ਕੀ ਧੂਰਾ ਜੀਉ ॥੧॥ ਤੁਮ ਦਾਤੇ; ਤੁਮ ਪੁਰਖ ਬਿਧਾਤੇ ॥ ਤੁਮ ਸਮਰਥ; ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ; ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ ਦਰਸਨਿ ਤੇਰੈ; ਭਵਨ ਪੁਨੀਤਾ ॥ ਆਤਮ ਗੜੁ ਬਿਖਮੁ; ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ; ਤੁਧੁ ਜੇਵਡੁ. ਅਵਰੁ ਨ ਸੂਰਾ ਜੀਉ ॥੩॥
Источники и права