couponatlas.

Гуру Грантх Сахиб (гурмукхи): Анг 990

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਪ ਪਥਰ; ਤਰਣੁ. ਨ ਜਾਈ ॥ ਭਉ ਬੇੜਾ. ਜੀਉ ਚੜਾਊ ॥ ਕਹੁ ਨਾਨਕ; ਦੇਵੈ ਕਾਹੂ ॥੪॥੨॥ ਮਾਰੂ ਮਹਲਾ ੧ ਘਰੁ ੧ ॥ ਕਰਣੀ ਕਾਗਦੁ. ਮਨੁ ਮਸਵਾਣੀ; ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ. ਤਿਉ ਚਲੀਐ; ਤਉ ਗੁਣ. ਨਾਹੀ ਅੰਤੁ, ਹਰੇ ॥੧॥ ਚਿਤ. ਚੇਤਸਿ ਕੀ ਨਹੀ; ਬਾਵਰਿਆ ॥ ਹਰਿ ਬਿਸਰਤ; ਤੇਰੇ ਗੁਣ ਗਲਿਆ ॥੧॥ ਰਹਾਉ ॥ ਜਾਲੀ ਰੈਨਿ. ਜਾਲੁ ਦਿਨੁ ਹੂਆ; ਜੇਤੀ ਘੜੀ. ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ; ਛੂਟਸਿ ਮੂੜੇ. ਕਵਨ ਗੁਣੀ ॥੨॥ ਕਾਇਆ ਆਰਣੁ. ਮਨੁ ਵਿਚਿ ਲੋਹਾ; ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ. ਤਿਸੁ ਊਪਰਿ; ਮਨੁ ਜਲਿਆ, ਸੰਨੑੀ ਚਿੰਤ ਭਈ ॥੩॥ ਭਇਆ ਮਨੂਰੁ. ਕੰਚਨੁ ਫਿਰਿ ਹੋਵੈ; ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ, ਓਹੁ ਦੇਵੈ; ਤਉ ਨਾਨਕ. ਤ੍ਰਿਸਟਸਿ ਦੇਹਾ ॥੪॥੩॥ ਮਾਰੂ ਮਹਲਾ ੧ ॥ ਬਿਮਲ ਮਝਾਰਿ. ਬਸਸਿ ਨਿਰਮਲ ਜਲ; ਪਦਮਨਿ ਜਾਵਲ ਰੇ ॥ ਪਦਮਨਿ ਜਾਵਲ. ਜਲ ਰਸ ਸੰਗਤਿ; ਸੰਗਿ ਦੋਖ. ਨਹੀ ਰੇ ॥੧॥ ਦਾਦਰ; ਤੂ ਕਬਹਿ. ਨ ਜਾਨਸਿ ਰੇ ॥ ਭਖਸਿ ਸਿਬਾਲੁ, ਬਸਸਿ ਨਿਰਮਲ ਜਲ; ਅੰਮ੍ਰਿਤੁ. ਨ ਲਖਸਿ ਰੇ ॥੧॥ ਰਹਾਉ ॥ ਬਸੁ ਜਲ ਨਿਤ. ਨ ਵਸਤ ਅਲੀਅਲ; ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ. ਦੂਰਹੁ ਨਿਵਸਸਿ; ਅਨਭਉ ਕਾਰਨਿ ਰੇ ॥੨॥ ਅੰਮ੍ਰਿਤ ਖੰਡੁ, ਦੂਧਿ ਮਧੁ ਸੰਚਸਿ; ਤੂ ਬਨ. ਚਾਤੁਰ ਰੇ ॥ ਅਪਨਾ ਆਪੁ, ਤੂ ਕਬਹੁ. ਨ ਛੋਡਸਿ; ਪਿਸਨ ਪ੍ਰੀਤਿ ਜਿਉ ਰੇ ॥੩॥ ਪੰਡਿਤ ਸੰਗਿ ਵਸਹਿ ਜਨ ਮੂਰਖ; ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ. ਨ ਛੋਡਸਿ; ਸੁਆਨ ਪੂਛਿ ਜਿਉ ਰੇ ॥੪॥ ਇਕਿ ਪਾਖੰਡੀ. ਨਾਮਿ, ਨ ਰਾਚਹਿ; ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ; ਰਸਨਾ ਨਾਮੁ ਜਪਿ ਰੇ ॥੫॥੪॥ ਮਾਰੂ ਮਹਲਾ ੧ ॥ ਸਲੋਕੁ ॥ ਪਤਿਤ. ਪੁਨੀਤ ਅਸੰਖ ਹੋਹਿ; ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ; ਨਾਨਕ. ਜਿਸੁ ਮਸਤਕਿ ਭਾਗ ॥੧॥ ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ; ਇਕ ਬਾਤ ਸੁਹੇਲੀ ॥੧॥ ਜੋ ਮੈ ਬੇਦਨ; ਸਾ. ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ. ਨ ਰਹੈ; ਕੈਸੇ ਰਾਖਾ ਮਾਈ ॥੧॥ ਰਹਾਉ ॥ ਹਉ ਦੋਹਾਗਣਿ. ਖਰੀ ਰੰਞਾਣੀ ॥ ਗਇਆ ਸੁ ਜੋਬਨੁ; ਧਨ ਪਛੁਤਾਣੀ ॥੨॥ ਤੂ ਦਾਨਾ; ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ; ਜਨੁ ਬੰਦਾ ਤੇਰਾ ॥੩॥ ਭਣਤਿ ਨਾਨਕੁ; ਅੰਦੇਸਾ ਏਹੀ ॥ ਬਿਨੁ ਦਰਸਨ; ਕੈਸੇ ਰਵਉ ਸਨੇਹੀ ॥੪॥੫॥
Источники и права