couponatlas.

Гуру Грантх Сахиб (гурмукхи): Анг 991

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੧ ॥ ਮੁਲ ਖਰੀਦੀ. ਲਾਲਾ ਗੋਲਾ; ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ; ਜਿਤੁ ਲਾਇਆ ਤਿਤੁ ਲਾਗਾ ॥੧॥ ਤੇਰੇ ਲਾਲੇ; ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ; ਨ ਕਰਣਾ ਜਾਈ ॥੧॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ; ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ; ਭਗਤਿ ਕਰਉ ਤੇਰੀ ਰਾਇਆ ॥੨॥ ਪੀਅਹਿ ਤ. ਪਾਣੀ ਆਣੀ ਮੀਰਾ; ਖਾਹਿ ਤ. ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ; ਜਪਤ ਰਹਾ ਤੇਰਾ ਨਾਉ ॥੩॥ ਲੂਣ ਹਰਾਮੀ ਨਾਨਕੁ ਲਾਲਾ; ਬਖਸਿਹਿ. ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆਪਤਿ ਦਾਤਾ; ਤੁਧੁ ਵਿਣੁ ਮੁਕਤਿ. ਨ ਪਾਈ ॥੪॥੬॥ ਮਾਰੂ ਮਹਲਾ ੧ ॥ ਕੋਈ ਆਖੈ ਭੂਤਨਾ; ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ; ਨਾਨਕੁ ਵੇਚਾਰਾ ॥੧॥ ਭਇਆ ਦਿਵਾਨਾ ਸਾਹ ਕਾ; ਨਾਨਕੁ ਬਉਰਾਨਾ ॥ ਹਉ. ਹਰਿ ਬਿਨੁ; ਅਵਰੁ. ਨ ਜਾਨਾ ॥੧॥ ਰਹਾਉ ॥ ਤਉ ਦੇਵਾਨਾ ਜਾਣੀਐ; ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ; ਦੂਜਾ ਅਵਰੁ. ਨ ਜਾਣੈ ਕੋਇ ॥੨॥ ਤਉ ਦੇਵਾਨਾ ਜਾਣੀਐ; ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ; ਦੂਜੀ ਅਵਰ ਸਿਆਣਪ ਕਾਇ ॥੩॥ ਤਉ ਦੇਵਾਨਾ ਜਾਣੀਐ; ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ; ਅਵਰੁ ਭਲਾ ਸੰਸਾਰੁ ॥੪॥੭॥ ਮਾਰੂ ਮਹਲਾ ੧ ॥ ਇਹੁ ਧਨੁ; ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ; ਸਿ ਜਾਣਹਿ ਦੂਰਿ ॥੧॥ ਸੋ ਧਨੁ ਵਖਰੁ ਨਾਮੁ; ਰਿਦੈ ਹਮਾਰੈ ॥ ਜਿਸੁ ਤੂ ਦੇਹਿ; ਤਿਸੈ ਨਿਸਤਾਰੈ ॥੧॥ ਰਹਾਉ ॥ ਨ ਇਹੁ ਧਨੁ ਜਲੈ; ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ; ਨ ਇਸੁ ਧਨ ਕਉ ਮਿਲੈ ਸਜਾਇ ॥੨॥ ਇਸੁ ਧਨ ਕੀ. ਦੇਖਹੁ ਵਡਿਆਈ ॥ ਸਹਜੇ ਮਾਤੇ; ਅਨਦਿਨੁ ਜਾਈ ॥੩॥ ਇਕ ਬਾਤ ਅਨੂਪ; ਸੁਨਹੁ ਨਰ ਭਾਈ ॥ ਇਸੁ ਧਨ ਬਿਨੁ; ਕਹਹੁ ਕਿਨੈ ਪਰਮ ਗਤਿ ਪਾਈ ॥੪॥ ਭਣਤਿ ਨਾਨਕੁ; ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ; ਤ ਇਹੁ ਧਨੁ ਪਾਏ ॥੫॥੮॥ ਮਾਰੂ ਮਹਲਾ ੧ ॥ ਸੂਰ ਸਰੁ ਸੋਸਿ ਲੈ, ਸੋਮ ਸਰੁ ਪੋਖਿ ਲੈ; ਜੁਗਤਿ ਕਰਿ ਮਰਤੁ, ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ; ਉਡੈ ਨਹ ਹੰਸੁ. ਨਹ ਕੰਧੁ ਛੀਜੈ ॥੧॥ ਮੂੜੇ ਕਾਇਚੇ; ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ; ਬੈਰਾਗੀ ॥੧॥ ਰਹਾਉ ॥ ਅਜਰ ਗਹੁ ਜਾਰਿ ਲੈ. ਅਮਰ ਗਹੁ ਮਾਰਿ ਲੈ; ਭ੍ਰਾਤਿ ਤਜਿ ਛੋਡਿ, ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ; ਉਡੈ ਨਹ ਹੰਸੁ. ਨਹ ਕੰਧੁ ਛੀਜੈ ॥੨॥
Источники и права