couponatlas.

Гуру Грантх Сахиб (гурмукхи): Анг 992

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਣਤਿ ਨਾਨਕੁ ਜਨੋ. ਰਵੈ ਜੇ ਹਰਿ ਮਨੋ; ਮਨ ਪਵਨ ਸਿਉ. ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ; ਉਡੈ ਨਹ ਹੰਸੁ. ਨਹ ਕੰਧੁ ਛੀਜੈ ॥੩॥੯॥ ਮਾਰੂ ਮਹਲਾ ੧ ॥ ਮਾਇਆ ਮੁਈ ਨ ਮਨੁ ਮੁਆ; ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ; ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ; ਸਚਿ. ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ. ਗੁਣੀ; ਭੈ ਪੰਚਾਇਣ ਰਤੁ ॥੧॥ ਬਾਬਾ ਸਾਚਾ ਸਾਹਿਬੁ; ਦੂਰਿ. ਨ ਦੇਖੁ ॥ ਸਰਬ ਜੋਤਿ ਜਗਜੀਵਨਾ; ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥ ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ; ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ. ਸੋਹੈ ਦਰਿ ਸਾਚੈ; ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ; ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ. ਨ ਪਾਵਸਿ; ਸੇਵਾ ਕਰਣੀ ਸਾਰੀ ॥੨॥ ਨਿਧਨਿਆ ਧਨੁ. ਨਿਗੁਰਿਆ ਗੁਰੁ; ਨਿੰਮਾਣਿਆ ਤੂ ਮਾਣੁ ॥ ਅੰਧੁਲੈ. ਮਾਣਕੁ ਗੁਰੁ ਪਕੜਿਆ; ਨਿਤਾਣਿਆ ਤੂ ਤਾਣੁ ॥ ਹੋਮ ਜਪਾ. ਨਹੀ ਜਾਣਿਆ; ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ. ਨਾਹੀ ਦਰਿ ਢੋਈ; ਝੂਠਾ ਆਵਣ ਜਾਣੁ ॥੩॥ ਸਾਚਾ ਨਾਮੁ ਸਲਾਹੀਐ; ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ; ਬਹੁੜਿ. ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ; ਤਬ ਲਗੁ ਬਿਘਨੁ. ਨ ਹੋਇ ॥ ਨਾਨਕ. ਸਿਰੁ ਦੇ ਛੁਟੀਐ; ਮਨਿ ਤਨਿ ਸਾਚਾ ਸੋਇ ॥੪॥੧੦॥ ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ; ਤਾ ਕੈ ਮੈਲੁ. ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ; ਜਨਮ ਮਰਣ ਗਤਿ ਬੀਤੀ ॥੧॥ ਗੁਸਾਈ. ਤੇਰਾ ਕਹਾ ਨਾਮੁ; ਕੈਸੇ ਜਾਤੀ ॥ ਜਾ ਤਉ. ਭੀਤਰਿ ਮਹਲਿ ਬੁਲਾਵਹਿ; ਪੂਛਉ ਬਾਤ ਨਿਰੰਤੀ ॥੧॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ; ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ; ਤ੍ਰਿਭਵਣ ਏਕਾ ਜੋਤੀ ॥੨॥ ਜਿਹਵਾ ਡੰਡੀ ਇਹੁ ਘਟੁ ਛਾਬਾ; ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ; ਵਣਜਾਰੇ ਇਕ ਭਾਤੀ ॥੩॥ ਦੋਵੈ ਸਿਰੇ. ਸਤਿਗੁਰੂ ਨਿਬੇੜੇ; ਸੋ ਬੂਝੈ. ਜਿਸੁ ਏਕ ਲਿਵ ਲਾਗੀ; ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ. ਭਰਮੁ ਚੁਕਾਏ; ਸਦਾ ਸੇਵਕੁ ਦਿਨੁ ਰਾਤੀ ॥੪॥ ਊਪਰਿ ਗਗਨੁ ਗਗਨ ਪਰਿ ਗੋਰਖੁ; ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ. ਬਾਹਰਿ ਘਰਿ ਏਕੋ; ਨਾਨਕੁ ਭਇਆ ਉਦਾਸੀ ॥੫॥੧੧॥
Источники и права