couponatlas.

Гуру Грантх Сахиб (гурмукхи): Анг 993

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਾਰੂ ਮਹਲਾ ੧ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਅਹਿਨਿਸਿ ਜਾਗੈ; ਨੀਦ. ਨ ਸੋਵੈ ॥ ਸੋ ਜਾਣੈ; ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ; ਵੈਦੁ ਕਿ ਜਾਣੈ ਕਾਰੀ ਜੀਉ ॥੧॥ ਜਿਸ ਨੋ ਸਾਚਾ; ਸਿਫਤੀ ਲਾਏ ॥ ਗੁਰਮੁਖਿ ਵਿਰਲੇ; ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ. ਸੋਈ ਜਾਣੈ; ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ ਪਿਰ ਸੇਤੀ; ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ; ਤਥਾ ਚਿਤੁ ਲਾਏ ॥ ਸਹਜ ਸੇਤੀ. ਧਨ ਖਰੀ ਸੁਹੇਲੀ; ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ ਸਹਸਾ ਤੋੜੇ; ਭਰਮੁ ਚੁਕਾਏ ॥ ਸਹਜੇ; ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ. ਮਨੁ ਮਾਰੇ; ਸੁੰਦਰਿ ਜੋਗਾਧਾਰੀ ਜੀਉ ॥੩॥ ਹਉਮੈ ਜਲਿਆ; ਮਨਹੁ ਵਿਸਾਰੇ ॥ ਜਮ ਪੁਰਿ; ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ. ਨਾਮੁ, ਨ ਮਿਲਈ; ਤੂ ਸਹੁ ਜੀਅੜੇ ਭਾਰੀ ਜੀਉ ॥੪॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ; ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ. ਤੋੜਿ ਨ ਸਾਕਹਿ; ਤਾ ਜਮੁ ਕਰੇ ਖੁਆਰੀ ਜੀਉ ॥੫॥ ਨਾ ਹਉ ਕਰਤਾ; ਨਾ ਮੈ ਕੀਆ ॥ ਅੰਮ੍ਰਿਤੁ ਨਾਮੁ; ਸਤਿਗੁਰਿ ਦੀਆ ॥ ਜਿਸੁ ਤੂ ਦੇਹਿ. ਤਿਸੈ ਕਿਆ ਚਾਰਾ; ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥ ਮਾਰੂ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਜਹ ਬੈਸਾਲਹਿ. ਤਹ ਬੈਸਾ ਸੁਆਮੀ; ਜਹ ਭੇਜਹਿ. ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ; ਸਭੇ ਪਵਿਤੁ ਹਹਿ ਥਾਵਾ ॥੧॥ ਬਾਬਾ ਦੇਹਿ ਵਸਾ; ਸਚ ਗਾਵਾ ॥ ਜਾ ਤੇ; ਸਹਜੇ ਸਹਜਿ ਸਮਾਵਾ ॥੧॥ ਰਹਾਉ ॥ ਬੁਰਾ ਭਲਾ ਕਿਛੁ ਆਪਸ ਤੇ ਜਾਨਿਆ; ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ; ਵਰਤੈ ਇਹੁ ਸੰਸਾਰਾ ॥੨॥ ਇੰਦ੍ਰੀ ਧਾਤੁ ਸਬਲ ਕਹੀਅਤ ਹੈ; ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ; ਐਸਾ ਬੂਝੈ ਕੋਈ ॥੩॥ ਗੁਰ ਪਰਸਾਦੀ ਏਕ ਲਿਵ ਲਾਗੀ; ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ. ਸੋ ਸਤਿ ਕਰਿ ਮਾਨਿਆ; ਕਾਟੀ ਜਮ ਕੀ ਫਾਸੀ ॥੪॥ ਭਣਤਿ ਨਾਨਕੁ. ਲੇਖਾ ਮਾਗੈ ਕਵਨਾ; ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ; ਪਏ ਸਚੇ ਕੀ ਸਰਨਾ ॥੫॥੧॥ ਮਾਰੂ ਮਹਲਾ ੩ ॥ ਆਵਣ ਜਾਣਾ. ਨਾ ਥੀਐ; ਨਿਜ ਘਰਿ ਵਾਸਾ ਹੋਇ ॥ ਸਚੁ ਖਜਾਨਾ ਬਖਸਿਆ; ਆਪੇ ਜਾਣੈ ਸੋਇ ॥੧॥
Источники и права