couponatlas.

Гуру Грантх Сахиб (гурмукхи): Анг 994

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏ ਮਨ. ਹਰਿ ਜੀਉ ਚੇਤਿ ਤੂ; ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ ਧਿਆਇ ਤੂ; ਸਚਿ ਲਗੀ ਪਿਆਰੁ ॥੧॥ ਰਹਾਉ ॥ ਐਥੈ ਨਾਵਹੁ ਭੁਲਿਆ; ਫਿਰਿ ਹਥੁ ਕਿਥਾਊ. ਨ ਪਾਇ ॥ ਜੋਨੀ ਸਭਿ ਭਵਾਈਅਨਿ; ਬਿਸਟਾ ਮਾਹਿ ਸਮਾਇ ॥੨॥ ਵਡਭਾਗੀ ਗੁਰੁ ਪਾਇਆ; ਪੂਰਬਿ ਲਿਖਿਆ ਮਾਇ ॥ ਅਨਦਿਨੁ ਸਚੀ ਭਗਤਿ ਕਰਿ; ਸਚਾ ਲਏ ਮਿਲਾਇ ॥੩॥ ਆਪੇ ਸ੍ਰਿਸਟਿ ਸਭ ਸਾਜੀਅਨੁ; ਆਪੇ ਨਦਰਿ ਕਰੇਇ ॥ ਨਾਨਕ. ਨਾਮਿ ਵਡਿਆਈਆ; ਜੈ ਭਾਵੈ ਤੈ ਦੇਇ ॥੪॥੨॥ ਮਾਰੂ ਮਹਲਾ ੩ ॥ ਪਿਛਲੇ ਗੁਨਹ ਬਖਸਾਇ ਜੀਉ; ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ; ਵਿਚਹੁ ਆਪੁ ਗਵਾਇ ॥੧॥ ਮੇਰੇ ਮਨ; ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ; ਇਕ ਮਨਿ ਏਕੈ ਭਾਇ ॥੧॥ ਰਹਾਉ ॥ ਨਾ ਮੈ ਜਾਤਿ. ਨ ਪਤਿ ਹੈ; ਨਾ ਮੈ ਥੇਹੁ. ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ; ਗੁਰਿ. ਨਾਮੁ ਦੀਆ ਸਮਝਾਇ ॥੨॥ ਇਹੁ ਮਨੁ ਲਾਲਚ ਕਰਦਾ ਫਿਰੈ; ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ; ਜਮ ਪੁਰਿ ਚੋਟਾ ਖਾਇ ॥੩॥ ਨਾਨਕ. ਸਭੁ ਕਿਛੁ ਆਪੇ ਆਪਿ ਹੈ; ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ; ਗੁਰਮੁਖਾ ਸੁਖੁ ਹੋਇ ॥੪॥੩॥ ਮਾਰੂ ਮਹਲਾ ੩ ॥ ਸਚਿ ਰਤੇ ਸੇ ਟੋਲਿ ਲਹੁ; ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ; ਜਪਿ ਨਾਮੁ ਮੁਰਾਰਿ ॥੧॥ ਬਾਬਾ; ਸਾਚਾ ਸਾਹਿਬੁ. ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ; ਲੇਹੁ ਵਖਰੁ ਭਾਲਿ ॥੧॥ ਰਹਾਉ ॥ ਇਕੁ ਸਚਾ ਸਭ ਸੇਵਦੀ; ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ. ਸੇ, ਨ ਵਿਛੁੜਹਿ; ਪਾਵਹਿ ਸਚੁ ਸੋਇ ॥੨॥ ਇਕਿ ਭਗਤੀ ਸਾਰ. ਨ ਜਾਣਨੀ; ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ; ਕਰਣਾ ਕਿਛੂ. ਨ ਜਾਇ ॥੩॥ ਜਿਸੁ ਨਾਲਿ ਜੋਰੁ. ਨ ਚਲਈ; ਖਲੇ ਕੀਚੈ ਅਰਦਾਸਿ ॥ ਨਾਨਕ. ਗੁਰਮੁਖਿ ਨਾਮੁ ਮਨਿ ਵਸੈ; ਤਾ ਸੁਣਿ ਕਰੇ ਸਾਬਾਸਿ ॥੪॥੪॥ ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ; ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ; ਤਿਸੁ ਜੇਵਡੁ ਅਵਰੁ. ਨ ਕੋਇ ॥੧॥ ਮੇਰੇ ਮਨ; ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ; ਅਨਦਿਨੁ ਗੁਣ ਗਾਉ ॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ; ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ; ਜਿਦੂ ਏਹ ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ; ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ; ਬਹੁਤੀ ਮਿਲੈ ਸਜਾਇ ॥੩॥
Источники и права