couponatlas.

Гуру Грантх Сахиб (гурмукхи): Анг 995

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰਾ ਪ੍ਰਭੁ ਵੇਪਰਵਾਹੁ ਹੈ; ਨਾ ਤਿਸੁ ਤਿਲੁ ਨ ਤਮਾਇ ॥ ਨਾਨਕ. ਤਿਸੁ ਸਰਣਾਈ ਭਜਿ ਪਉ; ਆਪੇ ਬਖਸਿ ਮਿਲਾਇ ॥੪॥੫॥ ਮਾਰੂ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜਪਿਓ ਨਾਮੁ ਸੁਕ ਜਨਕ, ਗੁਰ ਬਚਨੀ; ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ; ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ; ਗੁਰਮੁਖਿ ਕ੍ਰਿਪਾ ਕਰੇ ॥੧॥ ਮੇਰੇ ਮਨ; ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ. ਬਿਦਰੁ ਦਾਸੀ ਸੁਤੁ; ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ ਕਲਜੁਗਿ. ਨਾਮੁ ਪ੍ਰਧਾਨੁ ਪਦਾਰਥੁ; ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ; ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ; ਸਭਿ ਕਿਲਬਿਖ ਪਾਪ ਟਰੇ ॥੨॥ ਜੋ ਜੋ ਨਾਮੁ ਜਪੈ ਅਪਰਾਧੀ; ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ; ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ; ਤੋੜਿ ਬੰਧਨ ਮੁਕਤਿ ਕਰੇ ॥੩॥ ਜਨ ਕਉ ਆਪਿ ਅਨੁਗ੍ਰਹੁ ਕੀਆ; ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ; ਸਰਣਿ ਪਰੇ ਉਧਰੇ ॥ ਜਨ ਨਾਨਕ. ਹਰਿ ਕਿਰਪਾ ਧਾਰੀ; ਉਰ ਧਰਿਓ ਨਾਮੁ ਹਰੇ ॥੪॥੧॥ ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ; ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ; ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ. ਤੇ ਭਾਏ; ਗੁਰਮੁਖਿ ਪਾਰਿ ਪਇਆ ॥੧॥ ਮੇਰੇ ਮਨ; ਨਾਮੁ ਜਪਤ ਤਰਿਆ ॥ ਧੰਨਾ ਜਟੁ. ਬਾਲਮੀਕੁ ਬਟਵਾਰਾ; ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ; ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ; ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ; ਤੇ ਗੁਰਮੁਖਿ ਪਾਰਿ ਪਇਆ ॥੨॥ ਕੋਟਿ ਕੋਟਿ ਤੇਤੀਸ ਧਿਆਇਓ; ਹਰਿ ਜਪਤਿਆ ਅੰਤੁ. ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ; ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ; ਤੇ ਗੁਰਮੁਖਿ ਪਾਰਿ ਪਇਆ ॥੩॥ ਅਨਤ ਤਰੰਗੀ ਨਾਮੁ ਜਿਨ ਜਪਿਆ; ਮੈ ਗਣਤ. ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ; ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ. ਹਰਿ ਨਾਮੁ ਦ੍ਰਿੜਾਇਓ; ਜਨ ਨਾਨਕ. ਨਾਮੁ ਲਇਆ ॥੪॥੨॥
Источники и права