couponatlas.

Гуру Грантх Сахиб (гурмукхи): Анг 996

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੪ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਨਿਧਾਨੁ ਲੈ; ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ; ਹਰਿ. ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ; ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ; ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ; ਮੈ. ਹਰਿ ਬਿਨੁ ਅਵਰੁ. ਨ ਮਾਇ ॥੧॥ ਰਹਾਉ ॥ ਮੈ. ਹਰਿ ਬਿਰਹੀ ਹਰਿ ਨਾਮੁ ਹੈ; ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ; ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ; ਹਰਿ ਮੇਲੇ. ਢਿਲ, ਨ ਪਾਇ ॥੨॥ ਜਿਨ ਹਰਿ ਹਰਿ ਨਾਮੁ. ਨ ਚੇਤਿਓ; ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ; ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ; ਹਰਿ ਦਰਗਹ ਮਿਲੈ ਸਜਾਇ ॥੩॥ ਤੂ ਪ੍ਰਭੁ. ਹਮ ਸਰਣਾਗਤੀ; ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ; ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ; ਜਨ ਨਾਨਕ. ਹਰਿ ਮੇਲਾਇ ॥੪॥੧॥੩॥ ਮਾਰੂ ਮਹਲਾ ੪ ॥ ਹਉ ਪੂੰਜੀ ਨਾਮੁ ਦਸਾਇਦਾ; ਕੋ ਦਸੇ ਹਰਿ ਧਨੁ ਰਾਸਿ ॥ ਹਉ. ਤਿਸੁ ਵਿਟਹੁ ਖਨ ਖੰਨੀਐ; ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ; ਕਿਉ ਸਜਣੁ ਮਿਲੈ ਮਿਲਾਸਿ ॥੧॥ ਮਨ ਪਿਆਰਿਆ ਮਿਤ੍ਰਾ; ਮੈ. ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ. ਨਾਮੁ ਦ੍ਰਿੜਾਇਆ; ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ ਹਰਿ ਹਰਿ ਆਪਿ ਮਿਲਾਇ ਗੁਰੁ; ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ. ਪ੍ਰੇਮੁ, ਨ ਲਭਈ; ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ; ਹਰਿ ਮੇਲੇ ਗੁਰ ਸਾਬਾਸਿ ॥੨॥ ਸਾਗਰ ਭਗਤਿ ਭੰਡਾਰ ਹਰਿ; ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ; ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ; ਤਿਖ ਮੁਈਆ ਕੰਧੀ ਪਾਸਿ ॥੩॥ ਗੁਰੁ ਦਾਤਾ ਦਾਤਾਰੁ ਹੈ; ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ; ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ; ਜਨ ਨਾਨਕ ਕੀ ਅਰਦਾਸਿ ॥੪॥੨॥੪॥ ਮਾਰੂ ਮਹਲਾ ੪ ॥ ਹਰਿ ਹਰਿ ਕਥਾ ਸੁਣਾਇ ਪ੍ਰਭ; ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ; ਹਰਿ ਉਤਮ ਪਦੁ ਨਿਰਬਾਣੀ ॥
Источники и права