couponatlas.

Гуру Грантх Сахиб (гурмукхи): Анг 998

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਖ ਸਾਗਰੁ; ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ; ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ. ਸਦਾ ਹਰਿ ਸਤਿ; ਹਰਿ ਸਤਿ. ਮੇਰੈ ਮਨਿ ਭਾਵੈ ਜੀਉ ॥੨॥ ਨਵੇ ਛਿਦ੍ਰ ਸ੍ਰਵਹਿ; ਅਪਵਿਤ੍ਰਾ ॥ ਬੋਲਿ ਹਰਿ ਨਾਮ; ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ; ਹਰਿ ਸਿਮਰਤ. ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ; ਬਿਖਮੁ ਹੈ ਭਾਰੀ ॥ ਕਿਉ ਤਰੀਐ; ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ; ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤ੍ਰ; ਤੇਰਾ ਸਭੁ ਕੋਈ ॥ ਜੋ ਤੂ ਕਰਹਿ; ਸੋਈ ਪ੍ਰਭ ਹੋਈ ॥ ਜਨੁ ਨਾਨਕੁ. ਗੁਣ ਗਾਵੈ ਬੇਚਾਰਾ; ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥ ਮਾਰੂ ਮਹਲਾ ੪ ॥ ਹਰਿ ਹਰਿ ਨਾਮੁ; ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ; ਹਰਿ ਤੇਰੇ ॥ ਹਰਿ ਧਨੁ ਰਾਖਹੁ. ਹਰਿ ਧਨੁ ਸੰਚਹੁ; ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ; ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ; ਜਪਿ ਹਰਿ. ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ; ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ; ਹਰਿ ਸੇਵਕ ਨੇੜਿ. ਨ ਜਾਈ ਜੀਉ ॥੨॥ ਜਿਸੁ ਉਪਰਿ; ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ; ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ; ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ; ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ; ਅਪਣੇ ਚਲਤਾ ॥ ਜਿਸੁ ਹਰਿ ਰਾਖੈ. ਤਿਸੁ ਕਉਣੁ ਮਾਰੈ; ਜਿਸੁ ਕਰਤਾ ਆਪਿ ਛਡਾਈ ਜੀਉ ॥੪॥ ਹਉ ਅਨਦਿਨੁ; ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ; ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ; ਜਨ ਨਾਨਕ. ਨਾਮੁ ਛਡਾਈ ਜੀਉ ॥੫॥੨॥੮॥ ਮਾਰੂ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਡਰਪੈ ਧਰਤਿ ਅਕਾਸੁ ਨਖੵਤ੍ਰਾ; ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ; ਡਰਪੈ ਇੰਦ੍ਰੁ ਬਿਚਾਰਾ ॥੧॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ; ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ; ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ; ਫਿਰਿ ਫਿਰਿ ਜੋਨੀ ਜੋਇਆ ॥੨॥
Источники и права